ਕਾਰ ਤੇ ਟਰੈਕਟਰ ਵਿਚਾਲੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਦਰਦਨਾਕ ਮੌਤ

Tuesday, Aug 08, 2023 - 12:19 AM (IST)

ਕਾਰ ਤੇ ਟਰੈਕਟਰ ਵਿਚਾਲੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਦਰਦਨਾਕ ਮੌਤ

ਲੋਪੋਕੇ (ਸਤਨਾਮ)-ਸਰਹੱਦੀ ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਮੰਡਿਆਵਾਲ ਦੀ ਔਰਤ ਦੀ ਕਾਰ ਤੇ ਟਰੈਕਟਰ ਵਿਚਾਲੇ ਵਾਪਰੇ ਭਿਆਨਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੇ ਪਤੀ ਕਰਮ ਸਿੰਘ ਮੰਡਿਆਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਅਸੀਂ ਟਰੈਕਟਰ ’ਤੇ ਆਪਣੇ ਪਿੰਡ ਵਾਪਸ ਆ ਰਹੇ ਸੀ। ਮੇਰੀ ਪਤਨੀ ਕੰਤੋ ਟਰੈਕਟਰ ਦੇ ਮਗਰਾਟ ’ਤੇ ਬੈਠੀ ਸੀ। ਜਦੋਂ ਅਸੀਂ ਲੋਪੋਕੇ ਅਤੇ ਪ੍ਰੀਤ ਨਗਰ ਵਿਚਕਾਰ ਗੈਸ ਏਜੰਸੀ ਨੇੜੇ ਪੁੱਜੇ ਤਾਂ ਸਾਹਮਣੇ ਤੇਜ਼ ਰਫ਼ਤਾਰ ਇਕ ਸਵਿਫਟ ਗੱਡੀ, ਜਿਸ ਨੂੰ ਅੰਮ੍ਰਿਤਪਾਲ ਸਿੰਘ ਚਲਾ ਰਿਹਾ ਸੀ, ਉਸ ਦੇ ਨਾਲ ਇਕ ਹੋਰ ਵਿਅਕਤੀ ਬੈਠਾ ਸੀ। ਅੰਮ੍ਰਿਤਪਾਲ ਸਿੰਘ ਨੇ ਸਿੱਧੀ ਗੱਡੀ ਟਰੈਕਟਰ ਵਿਚ ਮਾਰੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਦੇ ਜ਼ਖ਼ੀਰੇ ਸਣੇ 2 ਕਾਬੂ

ਇਹ ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਦੇ ਅਗਲੇ ਟਾਇਰ ਟੁੱਟ ਗਏ। ਟਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਮੇਰੀ ਪਤਨੀ ਕੰਤੋ ਕੌਰ ਸੜਕ ’ਤੇ ਡਿੱਗ ਗਈ ਤੇ ਟਾਇਰ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਪੁਲਸ ਨੇ ਸਾਡੀ ਕੋਈ ਸੁਣਵਾਈ ਨਹੀਂ ਕੀਤੀ। ਸਾਡੇ ਪੁੱਤ ’ਤੇ ਨਾਜਾਇਜ਼ ਪਰਚਾ ਦਰਜ ਕੀਤਾ ਗਿਆ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਸਬੰਧੀ ਪੁਲਸ ਥਾਣਾ ਲੋਪੋਕੇ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਮ੍ਰਿਤਪਾਲ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News