ਮੋਟਰਸਾਈਕਲ ’ਤੇ ਜਾ ਰਹੇ ਦਾਦੇ-ਪੋਤੇ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

Monday, May 15, 2023 - 02:06 AM (IST)

ਮੋਟਰਸਾਈਕਲ ’ਤੇ ਜਾ ਰਹੇ ਦਾਦੇ-ਪੋਤੇ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

ਲੁਧਿਆਣਾ (ਅਨਿਲ)-ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਜਲੰਧਰ ਬਾਈਪਾਸ ਕੋਲ ਡਿਓ ਸ਼ੋਅਰੂਮ ਦੇ ਸਾਹਮਣੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਬਾਈਕ ’ਤੇ ਜਾ ਰਹੇ ਦਾਦੇ-ਪੋਤੇ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਬਾਈਕ ਚਲਾ ਰਹੇ 71 ਸਾਲਾ ਬਜ਼ੁਰਗ ਦੀ ਮੌਤ ਹੋ ਗਈ, ਜਦਕਿ ਪਿੱਛੇ ਬੈਠਾ ਬੱਚਾ ਮਾਮੂਲੀ ਰੂਪ ਨਾਲ ਜ਼ਖ਼ਮੀ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਗੁਰੂਘਰ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਔਰਤ ਦਾ ਗੋਲ਼ੀ ਮਾਰ ਕੇ ਕਤਲ

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਮੁਨੀਸ਼ ਕੁਮਾਰ ਨਿਵਾਸੀ ਨਿਊ ਅਸ਼ੋਕ ਨਗਰ ਨੇ ਦੱਸਿਆ ਕਿ ਉਸ ਦੇ ਪਿਤਾ ਰਾਮ ਕੁਮਾਰ ਅਤੇ ਉਸ ਦਾ ਭਤੀਜਾ ਮਨਜੀਤ ਕੁਮਾਰ ਬਾਈਕ ’ਤੇ ਸਬਜ਼ੀ ਮੰਡੀ ਵਿਚੋਂ ਸਬਜ਼ੀ ਲੈ ਕੇ ਵਾਪਸ ਘਰ ਜਾ ਰਹੇ ਸਨ, ਜਦੋਂ ਡਿਓ ਸ਼ੋਅਰੂਮ ਕੋਲ ਪੱਜੇ ਤਾਂ ਇਕ ਤੇਜ਼ ਰਫ਼ਤਾਰ ਬ੍ਰੀਜ਼ਾ ਕਾਰ ਚਾਲਕ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਿਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਆਪਣੀ ਗੱਡੀ ਨੂੰ ਮੌਕੇ ’ਤੇ ਛੱਡ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਮੋਟਰਸਾਈਕਲ ਤੇ ਕਾਰ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪੁੱਤ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਤਿੰਦਰ ਸਿੰਘ ਪੁੱਤਰ ਮਨੋਹਰ ਸਿੰਘ ਨਿਵਾਸੀ ਨਿਊ ਅਸ਼ੋਕ ਨਗਰ ਦੇ ਖਿਲਾਫ਼ ਗ਼ੈਰ-ਇਰਾਦਾਤਨ ਕਤਲ ਕਰਨ ਦਾ ਕੇਸ ਦਰਜ ਕਰ ਲਿਆ ਹੈ। ਹੁਣ ਤੱਕ ਮੁਲਜ਼ਮ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਪਨਸਪ ਦੇ ਮੁਲਾਜ਼ਮ, ਦਿੱਤਾ ਵੱਡਾ ਤੋਹਫ਼ਾ


author

Manoj

Content Editor

Related News