ਮੋਗਾ ’ਚ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

Monday, Dec 26, 2022 - 07:37 PM (IST)

ਮੋਗਾ ’ਚ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

ਮੋਗਾ (ਗੋਪੀ) : ਮੋਗਾ ’ਚ ਭਿਆਨਕ ਸੜਕ ਹਾਦਸੇ ’ਚ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਕੋਟ-ਜਲੰਧਰ ਮੁੱਖ ਮਾਰਗ ’ਤੇ ਇਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਘਟਨਾ ਦੌਰਾਨ ਇਕ ਸਵਾਰੀ ਦੀ ਹਾਲਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਕਈ ਹੋਰ ਜ਼ਖ਼ਮੀ ਵੀ ਹੋਏ ਹਨ।

PunjabKesari

ਬੱਸ ਦੇ ਪਲਟਦੇ ਹੀ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਜ਼ਖ਼ਮੀਆਂ ਨੂੰ ਬੜੀ ਮੁਸ਼ਕਿਲ ਨਾਲ ਬੱਸ ’ਚੋਂ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ।


author

Manoj

Content Editor

Related News