ਖੜ੍ਹੇ ਟਰੱਕ ''ਚ ਬੋਲੈਰੋ ਪਿਕਅੱਪ ਦੇ ਵੱਜਣ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਦਰਦਨਾਕ ਮੌਤ

Wednesday, Jul 17, 2024 - 01:35 PM (IST)

ਖੜ੍ਹੇ ਟਰੱਕ ''ਚ ਬੋਲੈਰੋ ਪਿਕਅੱਪ ਦੇ ਵੱਜਣ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਦਰਦਨਾਕ ਮੌਤ

ਕਰਤਾਰਪੁਰ (ਸਾਹਨੀ)- ਨੈਸ਼ਨਲ ਹਾਈਵੇਅ ’ਤੇ ਸੀ. ਆਰ. ਪੀ. ਐੱਫ਼. ਕੈਂਪਸ ਦੇ ਸਾਹਮਣੇ ਸਰਾਏ ਖ਼ਾਸ ਪੁਲ ’ਤੇ ਸਵੇਰੇ 7 ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ’ਚ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਬੋਲੈਰੋ ਮਿੰਨੀ ਪਿਕਅੱਪ ਨੇ ਪੁਲ ’ਤੇ ਖੜ੍ਹੇ ਇਕ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਮਿੰਨੀ ਪਿਕਅੱਪ ਦੇ ਪਰਖੱਚੇ ਉੱਡ ਗਏ।

ਮੌਕੇ ’ਤੇ ਮੌਜੂਦ ਰਾਹਗੀਰਾਂ ਤੇ ਪੁਲਸ ਦੀ ਮਦਦ ਨਾਲ ਬੜੀ ਮੁਸ਼ਕਿਲ ਨਾਲ ਪਿਕਅੱਪ ਬੋਲੋਰੋ ਗੱਡੀ ’ਚ ਬੈਠੇ 2 ਨੌਜਵਾਨ ਸੋਨੂੰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਭੂਹ ਅਤੇ ਸਤਵਿੰਦਰ ਸਿੰਘ ਵਾਸੀ ਫੱਤੂਢੀਂਗਾ, ਕਪੂਰਥਲਾ ਵਜੋਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢ ਕੇ ਕਰਤਾਰਪੁਰ ਦੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਅਨੁਸਾਰ ਇਕ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਜਲੰਧਰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਬੀਮਾਰੀ ਦਾ ਵੱਧ ਸਕਦੈ ਪ੍ਰਕੋਪ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਈਆਂ ਸਖ਼ਤ ਹਦਾਇਤਾਂ

ਹਾਦਸੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਪਰਮਜੀਤ ਨੇ ਦੱਸਿਆ ਕਿ ਪਿਕਅੱਪ ਚਲਾ ਰਹੇ ਡਰਾਈਵਰ ਅਤੇ ਉਸ ਨਾਲ ਬੈਠੇ ਨੌਜਵਾਨ ਸਮੇਤ ਦੌਵਾਂ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇ ਦੁਧਾਰੂ ਪਸ਼ੂਆਂ ਦੀ ਖ਼ਰੀਦ-ਵੇਚ ਦਾ ਕੰਮ ਕਰਦੇ ਸਨ। ਮੌਕੇ ’ਤੇ ਪੁਲ ’ਤੇ ਟਰੱਕ ਨੂੰ ਕਿਉਂ ਖੜ੍ਹਾ ਕੀਤਾ ਗਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ਤੋਂ ਟਰੱਕ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਟਰੱਕ ਡਰਾਇਵਰ ਫਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News