ਡਿਊਟੀ ’ਤੇ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛ ਗਏ ਸੱਥਰ

Sunday, Aug 06, 2023 - 01:53 AM (IST)

ਚੰਡੀਗੜ੍ਹ (ਸੁਸ਼ੀਲ ਰਾਜ) : ਸੈਕਟਰ-40 ਸਥਿਤ ਕਮਿਊਨਿਟੀ ਸੈਂਟਰ ਨੇੜੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸਕੂਟਰ ’ਤੇ ਡਿਊਟੀ ’ਤੇ ਜਾ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਪਤੀ-ਪਤਨੀ ਜ਼ਖ਼ਮੀ ਹੋ ਗਏ। ਪੁਲਸ ਨੇ ਜ਼ਖ਼ਮੀ ਜੋੜੇ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਔਰਤ ਚੰਦਰਕਲੀ ਨੂੰ ਮ੍ਰਿਤਕ ਐਲਾਨ ਦਿੱਤਾ। ਮਲੋਆ ਨਿਵਾਸੀ ਛੋਟੂ ਰਾਮ ਦੀ ਸ਼ਿਕਾਇਤ ’ਤੇ ਸੈਕਟਰ-39 ਥਾਣਾ ਪੁਲਸ ਨੇ ਕਾਰ ਨੰਬਰ ਐੱਚ. ਆਰ. 24 ਏ. ਏ. 0125 ਦੇ ਡਰਾਈਵਰ ’ਤੇ ਮੁਕੱਦਮਾ ਦਰਜ ਕੀਤਾ ਹੈ। ਪੁਲਸ ਵਾਹਨ ਨੰਬਰ ਦੀ ਮਦਦ ਨਾਲ ਡਰਾਈਵਰ ਦੀ ਭਾਲ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਦੇ ਜ਼ਖ਼ੀਰੇ ਸਣੇ 2 ਕਾਬੂ

ਛੋਟੂ ਰਾਮ ਨੇ ਪੁਲਸ ਨੂੰ ਦੱਸਿਆ ਕਿ ਉਹ ਸ਼ੁੱਕਰਵਾਰ ਸਵੇਰੇ 5 ਵਜੇ ਆਪਣੀ ਪਤਨੀ ਚੰਦਰਕਲੀ ਨਾਲ ਕੰਮ ’ਤੇ ਜਾ ਰਿਹਾ ਸੀ। ਜਦੋਂ ਉਹ ਸੈਕਟਰ-40 ਦੇ ਕਮਿਊਨਿਟੀ ਸੈਂਟਰ ਨੇੜੇ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਹ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਪਤਨੀ ਚੰਦਰਕਲੀ ਨੂੰ ਮ੍ਰਿਤਕ ਐਲਾਨ ਦਿੱਤਾ। ਛੋਟੂ ਰਾਮ ਨੇ ਪੁਲਸ ਨੂੰ ਦੱਸਿਆ ਕਿ ਕਾਰ ਚਾਲਕ ਦੀ ਲਾਪ੍ਰਵਾਹੀ ਕਾਰਨ ਪਤਨੀ ਦੀ ਮੌਤ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗ੍ਰਿਫ਼ਤਾਰ

 ਆਲਟੋ ਕਾਰ ਨੇ ਬੱਚੇ ਨੂੰ ਮਾਰੀ ਟੱਕਰ

ਸੈਕਟਰ-28 ਵਿਚ ਘਰ ਦੇ ਬਾਹਰ ਖੇਡ ਰਹੇ 10 ਸਾਲਾ ਬੱਚੇ ਨੂੰ ਤੇਜ਼ ਰਫ਼ਤਾਰ ਆਲਟੋ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਪੁਲਸ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਬੱਚੇ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ’ਚ ਦਾਖ਼ਲ ਕਰਵਾਇਆ। ਸੈਕਟਰ-26 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਹਾਦਸੇ ਸਮੇਂ ਨਵਨੀਤ ਸਿੰਘ ਕਾਰ ਚਲਾ ਰਿਹਾ ਸੀ। ਪੁਲਸ ਨੇ ਜ਼ਖ਼ਮੀ ਬੱਚੇ ਦੇ ਪਿਤਾ ਸੁਨੀਲ ਕੁਮਾਰ ਦੀ ਸ਼ਿਕਾਇਤ ’ਤੇ ਡਰਾਈਵਰ ਨਵਨੀਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Manoj

Content Editor

Related News