ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ, 2 ਨੌਜਵਾਨਾਂ ਦੀ ਦਰਦਨਾਕ ਮੌਤ
Friday, Dec 02, 2022 - 11:17 PM (IST)
ਲੁਧਿਆਣਾ (ਰਾਜ)–ਮੰਡੀ ਅਹਿਮਦਗੜ੍ਹ ਰੋਡ ’ਤੇ ਸਕੂਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਦੌਰਾਨ ਹੇਠਾਂ ਡਿੱਗੇ ਸਕੂਟਰ ਸਵਾਰ ਅਤੇ ਮੋਟਰਸਾਈਕਲ ਨੂੰ ਨੇੜਿਓਂ ਲੰਘ ਰਹੇ ਟਰੱਕ ਨੇ ਕੁਚਲ ਦਿੱਤਾ, ਜਦਕਿ ਤੀਜਾ ਨੌਜਵਾਨ ਦੂਜੀ ਸਾਈਡ ਡਿੱਗਣ ਕਾਰਨ ਬਚ ਗਿਆ। ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
ਸੂਚਨਾ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਸ ਮੌਕੇ ’ਤੇ ਪੁੱਜੀ। ਮ੍ਰਿਤਕ ਦੀ ਪਛਾਣ ਸਕੂਟਰ ਸਵਾਰ ਰਾਜਵਿੰਦਰ ਸਿੰਘ ਅਤੇ ਮੋਟਰਸਾਈਕਲ ਸਵਾਰ ਜੋਧਾ ਦੇ ਰੂਪ ’ਚ ਹੋਈ ਹੈ, ਜੋ ਪਿੰਡ ਪੋਹੀੜ ਦਾ ਰਹਿਣ ਵਾਲਾ ਸੀ, ਜਦਕਿ ਜ਼ਖ਼ਮੀ ਨੌਜਵਾਨ ਸੰਨੀ ਸਿੰਘ ਸੀ। ਉਸ ਦੀ ਸ਼ਿਕਾਇਤ ’ਤੇ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ
ਇਹ ਹਾਦਸਾ ਬੁੱਧਵਾਰ ਰਾਤ ਲੱਗਭਗ 9 ਵਜੇ ਹੋਇਆ ਸੀ। ਪੁਲਸ ਸ਼ਿਕਾਇਤ ’ਚ ਪਿੰਡ ਪੋਹੀੜ ਦੇ ਰਹਿਣ ਵਾਲੇ ਸੰਨੀ ਨੇ ਦੱਸਿਆ ਕਿ ਉਸ ਦਾ ਦੋਸਤ ਜੋਧਾ ਇਕ ਮੋਟਰਸਾਈਕਲ ’ਤੇ ਪਿੰਡ ਅਹਿਮਦਗੜ੍ਹ ਮੰਡੀ ਦਵਾਈ ਲੈਣ ਲਈ ਗਿਆ ਸੀ। ਜਦ ਮੰਡੀ ਅਹਿਮਦਗੜ੍ਹ ਰੋਡ ਤੋਂ ਗੁਜ਼ਰ ਰਹੇ ਸਨ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਲਾਪ੍ਰਵਾਹੀ ਨਾਲ ਪਹਿਲਾਂ ਇਕ ਸਕੂਟਰ ਸਵਾਰ ਨੂੰ ਟੱਕਰ ਮਾਰੀ, ਜੋ ਉਨ੍ਹਾਂ ਦੇ ਮੋਟਰਸਾਈਕਲ ’ਚ ਆ ਟਕਰਾਇਆ ਸੀ, ਜਿਸ ਕਾਰਨ ਹਾਦਸੇ ’ਚ ਉਸ ਦਾ ਦੋਸਤ ਜੋਧਾ ਟਰੱਕ ਵਾਲੀ ਸਾਈਡ ਡਿੱਗ ਗਿਆ ਅਤੇ ਟਰੱਕ ਨੇ ਉਸ ਨੂੰ ਕੁਚਲ ਦਿੱਤਾ, ਜਦਕਿ ਉਹ ਖੁਦ ਦੂਜੇ ਪਾਸੇ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਸਕੂਟਰ ਸਵਾਰ ਵੀ ਟਰੱਕ ਦੇ ਟਾਇਰ ਹੇਠਾਂ ਕੁਚਲਿਆ ਗਿਆ। ਉਸ ਦੀ ਵੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਟਰੱਕ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿਥੋਂ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ, ਜਦਕਿ ਪੁਲਸ ਨੇ ਮੌਕੇ ’ਤੇ ਪੁੱਜ ਕੇ ਦੋਵੇਂ ਲਾਸ਼ਾਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ