ਸਕਾਰਪੀਓ ਚਾਲਕ ਦੀ ਕਰਤੂਤ, ਪਹਿਲਾਂ ਕੁਚਲੇ ਦੋ ਲੋਕ, ਫਿਰ ਕੀਤੀ ਫਾਇਰਿੰਗ

Wednesday, Jan 11, 2023 - 05:42 AM (IST)

ਸਕਾਰਪੀਓ ਚਾਲਕ ਦੀ ਕਰਤੂਤ, ਪਹਿਲਾਂ ਕੁਚਲੇ ਦੋ ਲੋਕ, ਫਿਰ ਕੀਤੀ ਫਾਇਰਿੰਗ

ਮੋਗਾ (ਕਸ਼ਿਸ਼, ਓਂਕਾਰਾ) : ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਮਨਾਵਾ ਕੋਲ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇਕ ਔਰਤ ਅਤੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਔਰਤ ਬੱਸ ’ਚੋਂ ਉਤਰ ਕੇ ਆਪਣੇ ਹੀ ਪਿੰਡ ਦੇ ਇਕ ਵਿਅਕਤੀ ਦੀ ਸਕੂਟਰੀ ’ਤੇ ਬੈਠਣ ਲਈ ਜਾ ਰਹੀ ਸੀ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਨੇ ਦੋਵਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਮਲੇਸ਼ੀਆ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

PunjabKesari

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੱਕਰ ਮਾਰਨ ਵਾਲਾ ਵਿਅਕਤੀ ਸਕਾਰਪੀਓ ਗੱਡੀ ਲੈ ਕੇ ਮੌਕੇ ਤੋਂ ਭੱਜਣ ਦੀ ਫਿਰਾਕ ’ਚ ਸੀ ਤੇ ਦੱਸਿਆ ਜਾ ਰਿਹਾ ਹੈ ਕਿ ਉਸ ਵੱਲੋਂ ਫਾਇਰਿੰਗ ਵੀ ਕੀਤੀ ਗਈ ਪਰ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਸਰਕਾਰੀ ਹਸਪਤਾਲ ਦੇ ਡਾਕਟਰ ਰੋਹਿਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤ ਬਲਜੀਤ ਕੌਰ ਤੇ ਪ੍ਰਭੂ ਦਾਸ ਨੂੰ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ। ਦੋਵਾਂ ਦੀਆਂ ਲਾਸ਼ਾਂ ਮੋਰਚਰੀ ’ਚ ਰਖਵਾ ਦਿੱਤੀਆਂ ਹਨ ਤੇ ਪੋਸਟਮਾਰਟਮ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਪਹੁੰਚੇ ਫਤਿਹਗੜ੍ਹ ਸਾਹਿਬ, ਅੱਜ ਹੋਵੇਗੀ ਯਾਤਰਾ ਆਰੰਭ

PunjabKesari


author

Manoj

Content Editor

Related News