ਪੰਜਾਬ 'ਚ ਨੈਸ਼ਨਲ ਹਾਈਵੇਅ ਹੋਇਆ ਜਾਮ, ਭਿਆਨਕ ਹਾਦਸੇ ਦੌਰਾਨ 2 ਮਜ਼ਦੂਰਾਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ...
Thursday, May 14, 2026 - 09:50 AM (IST)
ਸ੍ਰੀ ਮੁਕਤਸਰ ਸਾਹਿਬ : ਇੱਥੇ ਮੁਕਤਸਰ-ਮਲੋਟ ਨੈਸ਼ਨਲ ਹਾਈਵੇਅ 'ਤੇ ਅੱਜ ਸਵੇਰੇ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ 2 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਲੋਕ ਗੰਭੀਰ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਮੁਕਤਸਰ-ਮਲੋਟ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁਕਤਸਰ-ਮਲੋਟ ਨੈਸ਼ਨਲ ਹਾਈਵੇਅ 'ਤੇ ਲੇਬਰ ਚੌਂਕ 'ਚ ਇਕ ਬੇਕਾਬੂ ਟਰਾਲੇ ਨੇ 2 ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ।
ਉਕਤ ਦੋਵੇਂ ਮਜ਼ਦੂਰ ਟਰੱਕ ਦੇ ਟਾਇਰਾਂ ਥੱਲੇ ਆ ਗਏ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਸ ਭਿਆਨਕ ਹਾਦਸੇ ਦੌਰਾਨ 2 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਮਲੋਟ ਵਿਖੇ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਇਸ ਭਿਆਨਕ ਹਾਦਸੇ ਨੂੰ ਦੇਖਣ ਵਾਲਿਆਂ ਦੀ ਰੂਹ ਕੰਬ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਬਾਅਦ...
ਮੌਕੇ 'ਤੇ ਇਕੱਠੇ ਹੋਏ ਮਜ਼ਦੂਰਾਂ ਨੇ ਨੈਸ਼ਨਲ ਹਾਈਵੇਅ 'ਤੇ ਧਰਨਾ ਲਾ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪਹਿਲਾਂ ਟਰਾਲੇ ਦੇ ਡਰਾਈਵਰ 'ਤੇ ਸਖ਼ਤ ਕਰਾਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਅਸੀਂ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕਰਾਂਗੇ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
