ਜਲੰਧਰ ’ਚ ਵਾਪਰਿਆ ਭਿਆਨਕ ਹਾਦਸਾ, 28 ਸਾਲਾ ਨੌਜਵਾਨ ਦੀ ਦਰਦਨਾਕ ਮੌਤ

Saturday, Dec 03, 2022 - 01:43 AM (IST)

ਜਲੰਧਰ ’ਚ ਵਾਪਰਿਆ ਭਿਆਨਕ ਹਾਦਸਾ, 28 ਸਾਲਾ ਨੌਜਵਾਨ ਦੀ ਦਰਦਨਾਕ ਮੌਤ

ਜਲੰਧਰ (ਮਹੇਸ਼)-ਪਰਾਗਪੁਰ ਜੀ. ਟੀ. ਰੋਡ ’ਤੇ ਬਾਠ ਕੈਸਲ ਨੇੜੇ ਵਾਪਰੇ ਸੜਕ ਹਾਦਸੇ ’ਚ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਨੋਵਾ ਗੱਡੀ ਦੀ ਟੱਕਰ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਹੰਸ ਰਾਜ ਵਾਸੀ ਮੁਹੱਲਾ ਨਵਾਂ ਸੰਤੋਖਪੁਰਾ, ਜਲੰਧਰ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਫ਼ਰਾਰ ਹੋਏ ਇਨੋਵਾ ਚਾਲਕ ਗੁਰਤੇਜ ਸਿੰਘ ਪੁੱਤਰ ਤਨਵੀਰ ਸਿੰਘ ਵਾਸੀ ਮੁਹੱਲਾ ਸ਼ਿਮਲਾਪੁਰੀ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ

ਪੁਲਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਹੈ। ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਮ੍ਰਿਤਕ ਸੁਨੀਲ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਤੇਜ਼ ਰਫ਼ਤਾਰ ਇਨੋਵਾ ਗੱਡੀ ਦੇ ਡਰਾਈਵਰ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਮੰਗਿਆ ਸਪੀਕਰ ਕੁਲਤਾਰ ਸੰਧਵਾਂ ਦਾ ਅਸਤੀਫ਼ਾ


author

Manoj

Content Editor

Related News