ਨਵਾਂਸ਼ਹਿਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ

Sunday, Dec 18, 2022 - 10:55 PM (IST)

ਨਵਾਂਸ਼ਹਿਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ

ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ’ਚ ਇਕ ਭਿਆਨਕ ਕਾਰ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਕਤ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਮਹਾਲੋ ਬਾਈਪਾਸ ਨੇੜੇ ਇਕ ਕਾਰ ਦੇ ਖੰਭੇ ਨਾਲ ਟਕਰਾਉਣ ਕਾਰਨ ਕਾਰ ’ਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਹ ਖ਼ਬਰ ਵੀ ਪੜ੍ਹੋ : ਪ੍ਰਤਾਪ ਬਾਜਵਾ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ‘9 ਮਹੀਨਿਆਂ ਦੇ ਕਾਰਜਕਾਲ ’ਚ ਲੋਕਾਂ ਦਾ ਗੁਆਇਆ ਭਰੋਸਾ’

ਹਾਦਸੇ ਦਾ ਕਾਰਨ ਸੜਕ ਦੇ ਵਿਚਕਾਰ ਇਕ ਗਾਂ ਦਾ ਆਉਣਾ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਕਾਰ ਸਵਾਰ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਉਸ ਦੀ ਕਾਰ ਸੜਕ ਕਿਨਾਰੇ ਲੱਗੇ ਖੰਭੇ ਨਾਲ ਟਕਰਾ ਗਈ, ਜਿਸ ’ਚ ਦੋਵਾਂ ਕਾਰ ਸਵਾਰਾਂ ਦੀ ਮੌਤ ਹੋ ਗਈ।  


author

Manoj

Content Editor

Related News