Punjab: ਨਵੀਂ ਵਿਆਹੀ ਜੋੜੀ ਨਾਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਵਰਨਾ ਕਾਰ ਦੇ ਉੱਡੇ ਪਰਖੱਚੇ
Tuesday, Nov 11, 2025 - 01:26 PM (IST)
ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ-ਚੰਡੀਗੜ੍ਹ ਰਾਸ਼ਟਰੀ ਮਾਰਗ ’ਤੇ ਸ੍ਰੀ ਭੱਠਾ ਸਾਹਿਬ ਚੌਕ ’ਚ ਤਿੰਨ ਵਾਹਨਾਂ ਦੀ ਟੱਕਰ ਦਰਮਿਆਨ ਇਕ ਵਰਨਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਵਰਨਾ ਕਾਰ ਵਿਚ ਨਵੀਂ ਵਿਆਹੀ ਜੋੜੀ ਜਾ ਰਹੀ ਸੀ। ਇਸ ਸਬੰਧ ’ਚ ਮਿਲੀ ਜਾਣਕਾਰੀ ਮੁਤਾਬਕ ਤਿੰਨ ਵਾਹਨਾਂ ਦੀ ਆਪਸ ’ਚ ਟੱਕਰ ਹੋ ਗਈ, ਜਿਸ ’ਚ ਹਿਮਾਚਲ ਪ੍ਰਦੇਸ਼ ਨੰਬਰ ਵਾਲੀ ਇਕ ਕਾਰ ਬੁਰੀ ਤਰਾਂ ਨੁਕਸਾਨੀ ਗਈ ਜੋਕਿ ਚੰਡੀਗੜ੍ਹ ਵਾਲੀ ਸਾਈਡ ਜਾ ਰਹੀ ਸੀ ਅਤੇ ਇਸ ਵਰਨਾ ਗੱਡੀ ’ਚ ਨਵੀਂ ਵਿਆਹੀ ਜੋੜੀ ਜਾ ਰਹੀ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਲਾਗੂ ਕੀਤਾ ਨਵਾਂ ਸਿਸਟਮ, ਹੁਣ ਬਿਜਲੀ ਬਿੱਲ...

ਕੁਝ ਲੋਕਾਂ ਦਾ ਕਹਿਣਾ ਸੀ ਕਿ ਇਹ ਹਾਦਸਾ ਟ੍ਰੈਕਟਰ ਚਾਲਕ ਦੀ ਲਾਪ੍ਰਵਾਹੀ ਕਾਰਨ ਵਾਪਰਿਆ । ਇਸ ਹਾਦਸੇ ’ਚ ਜਾਨੀ ਨੁਕਸਾਨ ਹੋਣ ਤੋਂ ਵਾਲ-ਵਾਲ ਬਚਾਅ ਹੋ ਗਿਆ ਅਤੇ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਸਥਾਨਕ ਲੋਕਾਂ ਵੱਲੋਂ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਪੂਰੀ ਜੱਦੋ-ਜ਼ਹਿਦ ਕੀਤੀ ਗਈ ਅਤੇ ਟ੍ਰੈਫਿਕ ਸੰਚਾਰੂ ਬਣੀ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
