ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਵਾਪਰਿਆ ਭਿਆਨਕ ਹਾਦਸਾ, ਇਨੋਵਾ ਦੇ ਉੱਡੇ ਪਰਖੱਚੇ

Saturday, Feb 17, 2024 - 06:37 PM (IST)

ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਵਾਪਰਿਆ ਭਿਆਨਕ ਹਾਦਸਾ, ਇਨੋਵਾ ਦੇ ਉੱਡੇ ਪਰਖੱਚੇ

ਦਸੂਹਾ : (ਵਰਿੰਦਰ ਪੰਡਿਤ) : ਅੱਜ ਸਵੇਰੇ 11 ਵਜੇ ਦੇ ਕਰੀਬ ਪਿੰਡ ਘੋਗਰਾ ਨੇੜੇ ਆਮ ਆਦਮੀ ਪਾਰਟੀ ਦੇ ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਗੱਡੀ ਭਿਆਨਕ ਹਾਦਸੇ ਦੀ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਹਾਦਸੇ ਵਿਚ ਜ਼ਖਮੀ ਹੋਏ ਵਿਧਾਇਕ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ ਹੈ। ਹਾਦਸਾ ਵਿਧਾਇਕ ਦੀ ਗੱਡੀ ਅਤੇ ਆਈ 20 ਕਾਰ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ ਹੈ।

ਇਹ ਵੀ ਪੜ੍ਹੋ : ਵਿਦੇਸ਼ ਤੋਂ ਫਿਰ ਆਈ ਮੰਦਭਾਗੀ ਖ਼ਬਰ, ਨੌਜਵਾਨ ਪੁੱਤ ਦੀ ਅਚਾਨਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸੇ ਵਿਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਵਿਧਾਇਕ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਸੱਟਾਂ ਲੱਗੀਆਂ ਹਨ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਧਾਇਕ ਤਲਵਾੜਾ ਜਾ ਰਹੇ ਸਨ। 

ਇਹ ਵੀ ਪੜ੍ਹੋ : ਜਲੰਧਰ ਪਾਸਪੋਰਟ ਦਫਤਰ ਵਿਚ ਸੀ. ਬੀ. ਆਈ. ਨੇ ਚਲਾਇਆ ਸਰਚ ਅਭਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News