ਮਾਤਾ ਨੈਣਾ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ
Sunday, Jul 30, 2023 - 07:02 PM (IST)
ਸ੍ਰੀ ਅਨੰਦਪੁਰ ਸਾਹਿਬ (ਗੁਰਮੀਤ)- ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸ਼ਰਧਾਲੂਆਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਰੀਬ 20 ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਸ੍ਰੀ ਅਨੰਦਪੁਰ ਸਾਹਿਬ-ਰੋਪੜ ਰੋਡ 'ਤੇ ਪਿੰਡ ਘਨੌਲੀ ਨੇੜੇ ਵਾਪਰਿਆ। ਸਾਰੇ ਜ਼ਖ਼ਮੀ ਮਾਤਾ ਨੈਣਾ ਤੋਂ ਛੋਟੇ ਹਾਥੀ 'ਤੇ ਸਵਾਰ ਸਨ। ਮਾਤਾ ਨੈਣਾ ਦੇਵੀ ਮੱਥਾ ਟੇਕਣ ਤੋਂ ਬਾਅਦ ਉਹ ਵਾਪਸ ਲੁਧਿਆਣਾ ਜਾ ਰਹੇ ਸਨ ਕਿ ਪਿੰਡ ਘਨੌਲੀ ਨੇੜੇ ਕੌਮੀ ਮਾਰਗ 'ਤੇ ਡਰਾਈਵਰ ਦੀ ਨਜ਼ਰ ਹਾਥੀ 'ਤੇ ਪੈ ਗਈ, ਜਿਸ ਕਾਰਨ ਛੋਟਾ ਹਾਥੀ ਸੜਕ 'ਤੇ ਪਲਟ ਗਿਆ।
ਇਹ ਵੀ ਪੜ੍ਹੋ- ਮੁੜ ਛੱਡਿਆ ਗਿਆ ਪੌਂਗ ਡੈਮ 'ਚੋਂ ਪਾਣੀ, ਇਸ ਇਲਾਕੇ ਦੇ ਪਿੰਡਾਂ ਲਈ ਬਣਿਆ ਖ਼ਤਰਾ
ਜ਼ਖ਼ਮੀਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ ਅਤੇ ਸਾਰਿਆਂ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਕ ਬੱਚੇ ਸਮੇਤ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਹੋਏ ਸਾਰੇ ਲੋਕ ਲੁਧਿਆਣਾ ਦੇ ਫੋਕਲ ਪੁਆਇੰਟ ਦੇ ਰਹਿਣ ਵਾਲੇ ਹਨ ਅਤੇ ਸਾਰੇ ਪ੍ਰਵਾਸੀ ਹਨ। ਪੁਲਸ ਨੇ ਮੌਕੇ ਉਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਰਕਾਰ ਨੇ ਕੀਤੇ ਸਨ ਹੜ੍ਹ ਨਾਲ ਨਜਿੱਠਣ ਦੇ ਪੂਰੇ ਇੰਤਜ਼ਾਮ, ਜ਼ਿਆਦਾ ਮੀਂਹ ਕਾਰਨ ਵਿਗੜੇ ਹਾਲਾਤ: ਜੌੜਾਮਾਜਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ