ਦੋਸਤ ਨਾਲ ਨਹਿਰ ’ਚ ਨਹਾਉਣ ਗਏ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

Monday, May 15, 2023 - 10:01 PM (IST)

ਦੋਸਤ ਨਾਲ ਨਹਿਰ ’ਚ ਨਹਾਉਣ ਗਏ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

ਬਰੇਟਾ (ਬਾਂਸਲ) : ਇਥੋਂ ਨੇੜਲੇ ਪਿੰਡ ਕੁਲਰੀਆਂ ਦੇ ਨੌਜਵਾਨ ਦੀ ਨਹਿਰ ’ਚ ਨਹਾਉਂਦੇ ਸਮੇਂ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੁਲਰੀਆਂ ਪੁਲਸ ਚੌਕੀ ਦੇ ਇੰਚਾਰਜ ਦਰਸ਼ਨ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਅਮ੍ਰਿੰਤਪਾਲ ਸਿੰਘ (18) ਆਪਣੇ ਦੋਸਤ ਨਾਲ ਬੀਤੀ ਐਤਵਾਰ ਦੀ ਦੁਪਹਿਰ ਆਪਣੇ ਪਿੰਡ ਤੋਂ ਨਹਾਉਣ ਲਈ ਨਾਲ ਲੱਗਦੀ ਗੋਰਖਨਾਥ ਭਾਖੜਾ ਨਹਿਰ ’ਤੇ ਗਿਆ ਸੀ, ਜਿਥੇ ਉਹ ਪਾਣੀ ’ਚ ਡੁੱਬ ਗਿਆ।

ਇਹ ਖ਼ਬਰ ਵੀ ਪੜ੍ਹੋ : ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ, ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਪੜ੍ਹੋ Top 10

ਉਸ ਦੇ ਦੋਸਤਾਂ ਵੱਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਜ਼ਿਆਦਾ ਹੋਣ ਕਾਰਨ ਉਹ ਉਸ ਨੂੰ ਬਚਾ ਨਹੀਂ ਸਕੇ । ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।

 ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਨਿਗਰਾਨ ਇੰਜੀਨੀਅਰ ਰਿਸ਼ਵਤ ਲੈਂਦਾ ਕੀਤਾ ਕਾਬੂ


author

Manoj

Content Editor

Related News