ਧਾਰਮਿਕ ਅਸਥਾਨ ’ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ
Saturday, May 20, 2023 - 12:55 AM (IST)
ਬਲਾਚੌਰ/ਪੋਜੇਵਾਲ (ਕਟਾਰੀਆ) : ਬਲਾਚੌਰ-ਗੜ੍ਹਸ਼ੰਕਰ ਮੁੱਖ ਮਾਰਗ ’ਤੇ ਕਸਬਾ ਮਜਾਰੀ ਨਜ਼ਦੀਕ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਕਮਲਜੀਤ ਸਿੰਘ ਪੁੱਤਰ ਸਾਹਿਬ ਸਿੰਘ, ਗੁਰਜਿੰਦਰ ਪੁੱਤਰ ਗੁਰਚਰਨ ਸਿੰਘ ਪਿੰਡ ਦੁਰਗਾਪੁਰ ਅੰਬਾਲਾ ਤੋਂ ਆਪਣੇ ਮੋਟਸਾਈਕਲ ’ਤੇ ਸਵਾਰ ਹੋ ਕੇ ਗੜ੍ਹਸ਼ੰਕਰ ਨਜ਼ਦੀਕ ਪਿੰਡ ਮੋਲ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਕਸਬਾ ਮਜਾਰੀ ਟੂਲ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ, ਜਿਸ ’ਤੇ ਕਮਲਜੀਤ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਜਗਰਾਓਂ ’ਚ ਵੱਡੀ ਵਾਰਦਾਤ, ਰਾਤ ਨੂੰ ਸੁੱਤੇ ਵਿਅਕਤੀ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
ਇਸ ਦੌਰਾਨ ਗਭੀਰ ਜ਼ਖ਼ਮੀ ਗੁਰਜਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮੌਕੇ ’ਤੇ ਪਹੁੰਚ ਕੇ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਲਾਸ਼ਾਂ, ਕਾਰ ਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤ ’ਚ ਮੌਤ, 7 ਮਹੀਨੇ ਪਹਿਲਾਂ ਕਰਵਾਈ ਸੀ ਲਵ-ਮੈਰਿਜ (ਵੀਡੀਓ)