ਧਾਰਮਿਕ ਅਸਥਾਨ ’ਤੇ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

Tuesday, Aug 22, 2023 - 09:51 PM (IST)

ਧਾਰਮਿਕ ਅਸਥਾਨ ’ਤੇ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

ਖੰਨਾ (ਸੁਖਵਿੰਦਰ ਕੌਰ)-ਖੰਨਾ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਨੌਜਵਾਨ ਦੀ ਸਰਹਿੰਦ ਨੇੜੇ ਭਿਆਨਕ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ, ਜਦਕਿ ਮੋਟਰਸਾਈਕਲ ’ਤੇ ਸਵਾਰ ਦੂਜਾ ਨੌਜਵਾਨ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਜਸ਼ਨਪ੍ਰੀਤ ਸਿੰਘ (20) ਐਤਵਾਰ ਨੂੰ ਸਵੇਰੇ ਮੋਟਰਸਾਈਕਲ ’ਤੇ ਇਕ ਹੋਰ ਨੌਜਵਾਨ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ। ਇਸ ਦੌਰਾਨ ਸਰਹਿੰਦ ਨੇੜੇ ਇਕ ਕਾਰ ਦੀ ਖਿੜਕੀ ਖੁੱਲ੍ਹਣ ਕਾਰਨ ਉਹ ਪਿੱਛੇ ਆਉਂਦੀ ਕਾਰ ਦੀ ਲਪੇਟ ’ਚ ਆ ਗਏ।

ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਦਾ ਇਕ ਹੋਰ ਮੁਲਾਜ਼ਮ ਪੱਖੀ ਫ਼ੈਸਲਾ, ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਅਧਿਆਪਕ ਕੀਤੇ ਰੈਗੂਲਰ

ਦਰਅਸਲ, ਅਚਾਨਕ ਕਾਰ ਦੀ ਖਿੜਕੀ ਖੁੱਲ੍ਹਣ ਕਰ ਕੇ ਉਨ੍ਹਾਂ ਆਪਣਾ ਬਚਾਅ ਕਰਨ ਲਈ ਮੋਟਰਸਾਈਕਲ ਕਾਰ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿੱਛੇ ਆਉਂਦੀ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸੇ ’ਚ ਗੰਭੀਰ ਜ਼ਖ਼ਮੀ ਜਸ਼ਨਪ੍ਰੀਤ ਸਿੰਘ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਰਸਤੇ ਵਿਚਕਾਰ ਹੀ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੇ ਓਲੰਪਿਕਸ ਕੋਟਾ ਕੀਤਾ ਹਾਸਲ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News