ਅੰਮ੍ਰਿਤਸਰ ''ਚ ਭਿਆਨਕ ਹਾਦਸਾ ! ਫਾਰਚੂਨਰ ਗੱਡੀ ਦੀ ਸਿਲੰਡਰਾਂ ਨਾਲ ਭਰੇ ਆਟੋ ਨਾਲ ਜ਼ਬਰਦਸਤ ਟੱਕਰ
Thursday, Oct 02, 2025 - 01:46 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਅਲਫ਼ਾ ਮਾਲ ਨੇੜੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਫਾਰਚੂਨਰ ਗੱਡੀ ਦੀ ਸਿਲੰਡਰਾਂ ਨਾਲ ਭਰੇ ਹੋਏ ਆਟੋ ਨਾਲ ਹੋ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਗੱਡੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਆਟੋ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ: ਜਲੰਧਰ 'ਚ ਵਧਾਈ ਸੁਰੱਖਿਆ, 1300 ਪੁਲਸ ਮੁਲਾਜ਼ਮ ਤਾਇਨਾਤ, ਜਾਣੋ ਕੀ ਰਹੀ ਵਜ੍ਹਾ
ਫਾਰਚੂਨਰ ਗੱਡੀ ਦੇ ਮਾਲਕ ਨੇ ਵੀ ਆਟੋ ਚਾਲਕਾਂ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਸ ਦਾ ਕਹਿਣਾ ਹੈ ਕਿ ਆਟੋ ਚਾਲਕਾਂ ਦੀ ਲਾਪਰਵਾਹੀ ਕਰਕੇ ਹੀ ਇਹ ਹਾਦਸਾ ਹੋਇਆ ਹੈ। ਇਸ ਦੌਰਾਨ ਗੱਡੀ ਚਾਲਕ ਨੇ ਪੁਲਸ ਪ੍ਰਸ਼ਾਸਨ ਉੱਤੇ ਭਰੋਸਾ ਜ਼ਾਹਰ ਕੀਤਾ ਅਤੇ ਕਿਹਾ ਕਿ ਜਾਂਚ ਵਿੱਚ ਸੱਚਾਈ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਚੱਲੀਆਂ ਤੇਜ਼ ਹਵਾਵਾਂ! ਰਾਵਣ, ਕੁੰਭਕਰਨ ਤੇ ਮੇਘਨਾਥ ਦੀ ਟੁੱਟੀ ਧੌਣ
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ। ਅਧਿਕਾਰੀਆਂ ਨੇ ਤੁਰੰਤ ਆਟੋ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਕ ਆਟੋ, ਜੋ ਗੈਸ ਸਿਲੰਡਰਾਂ ਨਾਲ ਭਰਿਆ ਹੋਇਆ ਸੀ, ਫਾਰਚੂਨਰ ਨਾਲ ਟੱਕਰਾ ਗਿਆ। ਗਨੀਮਤ ਇਹ ਰਹੀ ਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਸਪੱਸ਼ਟ ਹੋਣ 'ਤੇ ਪਤਾ ਲੱਗੇਗਾ ਕਿ ਹਾਦਸੇ ਲਈ ਜ਼ਿੰਮੇਵਾਰ ਕੌਣ ਸੀ। ਲੋਕਾਂ ਨੇ ਇਹ ਵੀ ਕਿਹਾ ਕਿ ਆਟੋ ਚਾਲਕ ਅਕਸਰ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਰਕੇ ਸ਼ਹਿਰ ਵਿੱਚ ਇਸ ਤਰ੍ਹਾਂ ਦੇ ਹਾਦਸੇ ਵਾਪਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8