ਮੋਗਾ ''ਚ ਭਿਆਨਕ ਹਾਦਸਾ, ਕਾਰ ਦੇ ਹੋਏ ਦੋ ਟੁੱਕੜੇ, ਜਿਸ ਨੇ ਵੀ ਦੇਖਿਆ ਦਹਿਲ ਗਏ ਦਿਲ (ਤਸਵੀਰਾਂ)
Friday, Feb 10, 2017 - 07:37 PM (IST)
ਮੋਗਾ (ਆਜ਼ਾਦ) : ਮੋਗਾ ਤੋਂ ਥੋੜ੍ਹੀ ਦੂਰ ਪਿੰਡ ਧੂਰਕੋਟ ਦੇ ਨੇੜੇ ਸ਼ੁਕਰਵਾਰ ਨੂੰ ਟਰੱਕ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਗੁਰਜੰਟ ਸਿੰਘ (29 ਸਾਲ) ਅਤੇ ਲਖਵੀਰ ਸਿੰਘ (21 ਸਾਲ) ਵਾਸੀ ਰਾਏਕੋਟ ਤੋਂ ਤਿੰਨ ਵਜੇ ਆਪਣੀ ਜ਼ੈਨ ਕਾਰ ''ਤੇ ਸਵਾਰ ਹੋ ਕੇ ਮੋਗਾ ਵੱਲ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਧੂਰਕੋਟ ਨੇੜੇ ਪਹੁੰਚੇ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਵਿਚ ਜਾ ਵੱਜੀ ਜਿਸ ਨਾਲ ਕਾਰ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਗੁਰਜੰਟ ਸਿੰਘ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਜਾ ਰਿਹਾ ਸੀ।
ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਜ਼ੈਨ ਕਾਰ ਦੇ ਦੋ ਟੁੱਕੜੇ ਹੋ ਗਏ ਅਤੇ ਨੌਜਵਾਨਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ''ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ''ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਫਿਲਹਾਲ ਪੁਲਸ ਵਲੋਂ ਅਗਲੇਰੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।
