ਫਿਲੌਰ ’ਚ ਵਾਪਰਿਆ ਭਿਆਨਕ ਹਾਦਸਾ, 16 ਸਾਲਾ ਕੁੜੀ ਦੀ ਮੌਤ

Friday, Feb 02, 2024 - 05:22 PM (IST)

ਫਿਲੌਰ ’ਚ ਵਾਪਰਿਆ ਭਿਆਨਕ ਹਾਦਸਾ, 16 ਸਾਲਾ ਕੁੜੀ ਦੀ ਮੌਤ

ਫਿਲੌਰ (ਮੁਨੀਸ਼) : ਸ਼ੁੱਕਰਵਾਰ ਨੂੰ ਫਿਲੌਰ ਤੋਂ ਤਲਵਣ ਰੋਡ ’ਤੇ ਪੈਟਰੋਲ ਪੰਪ ਦੇ ਨੇੜੇ ਇਕ ਮੋਟਰਸਾਈਕਲ ਸਵਾਰ ਨਾਬਾਲਿਗ ਲੜਕੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਫਿਲੌਰ ਨੀਰਜ ਕੁਮਾਰ ਤੇ ਏ. ਐੱਸ. ਆਈ. ਸੁਭਾਸ਼ ਚੰਦਰ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ। 16 ਸਾਲਾ ਮ੍ਰਿਤਕ ਲੜਕੀ ਦੀ ਪਹਿਚਾਣ ਮਨਦੀਪ ਕੌਰ ਪੁੱਤਰੀ ਮੇਜਰ ਸਿੰਘ ਵਾਸੀ ਪਿੰਡ ਮਾਉਸਾਹਿਬ ਵਜੋਂ ਹੋਈ ਹੈ। 

ਇਹ ਵੀ ਪੜ੍ਹੋ : PPR ਵਾਇਰਸ ਨੇ ਉਜਾੜਿਆ ਪਰਿਵਾਰ, ਪੁੱਤਾਂ ਵਾਂਗ ਪਾਲ਼ੀਆਂ 200 ਦੇ ਕਰੀਬ ਬੱਕਰੀਆਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਲੁਧਿਆਣਾ ਵਿਖੇ ਕੰਮ ਕਰਦੀ ਸੀ, ਜੋ ਕਿ ਸ਼ੁੱਕਰਵਾਰ ਨੂੰ ਆਪਣੇ ਜਾਣਕਾਰ ਦੀਪਕ ਪੁੱਤਰ ਤੇਜੂ ਰਿਸ਼ੀ ਵਾਸੀ ਪਿੰਡ ਮਾਉਸਾਹਿਬ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਿਲੌਰ ਤੋਂ ਆਪਣੇ ਪਿੰਡ ਮਾਉਸਾਹਿਬ ਵੱਲ ਜਾ ਰਹੇ ਸਨ ਕਿ ਰਸਤੇ ਵਿਚ ਅੱਗੇ ਜਾ ਰਹੇ ਇਕ ਹੋਰ ਮੋਟਰਸਾਈਕਲ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਕਰਾ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਪਿੱਛੇ ਬੈਠੀ ਲੜਕੀ ਟਰੱਕ ਦੀ ਲਪੇਟ ਵਿਚ ਆ ਗਈ। ਡਿਊਟੀ ਅਫਸਰ ਸੁਭਾਸ਼ ਚੰਦਰ ਨੇ ਦੱਸਿਆ ਕਿ ਜਾਂਚ ਪੜਤਾਲ ਕਰਕੇ ਬਣਦੀ ਯੋਗ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News