ਪੰਜਾਬ ''ਚ ਵਾਪਰਿਆ ਭਿਆਨਕ ਹਾਦਸਾ! ਟ੍ਰਾਂਸਫਾਰਮਰ ''ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ, ਹੋਇਆ ਜ਼ੋਰਦਾਰ ਧਮਾਕਾ

06/14/2024 9:10:37 AM

ਖੰਨਾ (ਵਿਪਨ ਭਾਰਦਵਾਜ): ਖੰਨਾ ਵਿਚ ਨੈਸ਼ਨਲ ਹਾਈਵੇਅ 'ਤੇ ਅੱਧੀ ਰਾਤ ਨੂੰ ਵੱਡਾ ਹਾਦਸਾ ਵਾਪਰਿਆ। ਇੱਤੇ ਬਿਹਾਰ ਤੇ ਯੂ.ਪੀ. ਤੋਂ ਲੇਬਰ ਲੈ ਕੇ ਆ ਰਹੀ ਬੱਸ ਨੂੰ ਪਿੱਛਿਓਂ ਤੇਜ਼ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਬੱਸ ਤਕਰੀਬਨ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟ੍ਰਾਂਸਫਾਰਮਰ ਨਾਲ ਟਕਰਾ ਗਈ। ਹਾਦਸੇ ਵਿਚ 25 ਤੋਂ 30 ਮਜ਼ਦੂਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਠੱਪ ਰਹਿਣਗੀਆਂ ਡਰਾਈਵਿੰਗ ਲਾਇਸੈਂਸ ਤੇ RC ਨਾਲ ਜੁੜੀਆਂ ਸੇਵਾਵਾਂ! ਹੋਣ ਜਾ ਰਿਹਾ ਇਹ ਬਦਲਾਅ

ਜਾਣਕਾਰੀ ਮੁਤਾਬਕ ਪੰਜਾਬ ਵਿਚ ਝੋਨਾ ਲਗਾਉਣ ਲਈ ਬਿਹਾਰ ਤੇ ਯੂ.ਪੀ. ਤੋਂ ਤਕਰੀਬਨ 65 ਮਜ਼ਦੂਰ ਬੱਸ ਵਿਚ ਆ ਰਹੇ ਸਨ। ਅੱਧੀ ਲੇਬਰ ਨੂੰ ਖੰਨਾ ਵਿਚ ਉਤਾਰਨਾ ਸੀ। ਰਾਤ ਨੂੰ ਤਕਰੀਬਨ ਸਾਢੇ 12 ਵਜੇ ਦੇ ਕਰੀਬ ਬੱਸ ਨੈਸ਼ਨਲ ਹਾਈਵੇ 'ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਬਣੇ ਕੱਟ 'ਤੇ ਰੁਕੀ। ਅਜੇ ਕੁੱਝ ਮਜ਼ਦੂਰ ਹੇਠਾਂ ਉਤਰੇ ਹੀ ਸੀ ਕਿ ਉਦੋਂ ਹੀ ਮਗਰੋਂ ਤੇਜ਼ ਰਫ਼ਤਾਰ ਟਰਾਲੇ ਨੇ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੂਰ ਤਕ ਇਸ ਦੀ ਆਵਾਜ਼ ਗਈ। ਇੰਨੇ ਨੂੰ ਬੱਸ ਤਕਰੀਬਨ 150 ਮੀਟਰ ਦੂਰ ਜਾ ਕੇ ਟ੍ਰਾਂਸਫਾਰਮਰ ਨਾਲ ਟਕਰਾਈ ਤਾਂ ਜ਼ੋਰਦਾਰ ਧਮਾਕਾ ਹੋਇਆ। ਮਜ਼ਦੂਰਾਂ ਵਿਚਾਲੇ ਚੀਕ ਚਿਹਾੜਾ ਮੱਚ ਗਿਆ। 

ਧਮਾਕੇ ਦੀ ਆਵਾਜ਼ ਸੁਣ ਕੇ ਨੇੜੇ ਹੀ ਸਿਵਲ ਹਸਪਤਾਲ ਵਿਚ ਮੌਜੂਦ ਪਾਰਕਿੰਗ ਠੇਕੇਦਾਰ ਬਲਜਿੰਦਰ ਸਿੰਘ ਟੀਟੂ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚਿਆ। ਉੱਥੇ ਦੇ ਹਾਲਾਤ ਵੇਖ ਟੀਟੂ ਨੇ ਐਂਬੂਲੈਂਸ ਬੁਲਾਈ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ 108 ਐਂਬੂਲੈਂਸ ਤੇ ਪੁਲਸ ਕੰਟਰੋਲ ਰੂਮ 'ਤੇ ਸੂਚਨਾ ਦਿੱਤੀ। ਰਾਹਗੀਰ ਵੀ ਜ਼ਖ਼ਮੀਆਂ ਦੀ ਮਦਦ ਲਈ ਰੁਕੇ। ਸਾਰਿਆਂ ਨੇ ਰਲ਼ ਕੇ ਰੈਸਕੀਊ ਚਲਾਇਆ। 

ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਗੈਂਗ ਦੇ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ AGTF ਨੇ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ

ਸਿਟੀ ਥਾਣਾ 2 ਦੇ SHO ਗੁਰਮੀਤ ਸਿੰਘ ਨੇ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਅਤੇ ਟ੍ਰੈਫਿਕ ਸੁਚਾਰੂ ਕਰਵਾਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News