ਤੜਕਸਾਰ ਵਾਪਰੇ ਹਾਦਸੇ ਨੇ ਉਜਾੜਿਆ ਪਰਿਵਾਰ! ਮਾਸੂਮ ਬੱਚੇ ਸਮੇਤ 4 ਜੀਆਂ ਨੇ ਤੋੜਿਆ ਦਮ

06/29/2024 11:42:06 AM

ਟਾਂਡਾ (ਵਰਿੰਦਰ ਪੰਡਿਤ/ਪਰਮਜੀਤ ਮੋਮੀ): ਅੱਜ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿਚ ਇਕ ਮਾਸੂਮ ਬੱਚਾ ਵੀ ਸ਼ਾਮਲ ਹੈ। 

ਜਾਣਕਾਰੀ ਮੁਤਾਬਕ ਅੱਜ ਤੜਕਸਾਰ ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਅੱਡਾ ਸਰਾਂ ਨੇੜੇ ਵਾਪਰੇ ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੈ। 

ਇਹ ਖ਼ਬਰ ਵੀ ਪੜ੍ਹੋ - PSEB ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ! ਪ੍ਰੀਖਿਆਵਾਂ ਨਾਲ ਜੁੜੀ ਅਹਿਮ ਜਾਣਕਾਰੀ ਆਈ ਸਾਹਮਣੇ

ਘਟਨਾ ਦੀ ਸੂਚਨਾ ਮਿਲਦਿਆਂ ਹੀ ਟਾਂਡਾ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਬੱਚੇ ਸਮੇਤ 4 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਮੁਤਾਬਕ ਮ੍ਰਿਤਕਾਂ ਵਿਚ 1 ਔਰਤ ਅਤੇ 1 ਬੱਚਾ ਸ਼ਾਮਲ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News