ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ! ਮਾਂ-ਧੀ ਦੀ ਮੌਤ
Wednesday, Aug 12, 2026 - 06:03 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਪਤਨੀ ਅਤੇ ਧੀ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੇ ਸਨ। ਜਿਵੇਂ ਰੇਕੀ ਹਸਪਤਾਲ ਨੇੜੇ ਪੁੱਜੇ ਤਾਂ ਟਿੱਪਰ ਨੇ ਪਹਿਲਾਂ ਦਵਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਇਕ ਹੋਰ ਮੋਟਰਸਾਈਕ ਨੂੰ ਲਪੇਟ ਵਿਚ ਲੈ ਲਿਆ।
ਇਹ ਵੀ ਪੜ੍ਹੋ: ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਮਾਂ-ਧੀ ਦੀ ਮੌਤ ਹੋ ਗਈ ਜਦਕਿ ਦਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਉਥੇ ਹੀ ਦੂਜੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਵੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਰੇਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਕੌਰ ਤੇ ਗੁਰਕੀਰਤ ਕੌਰ ਵਾਸੀ ਟਾਂਡਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
