ਫਿਰੋਜ਼ਪੁਰ ਛਾਉਣੀ ''ਚ ਵਾਪਰਿਆ ਭਿਆਨਕ ਹਾਦਸਾ, 2 ਫ਼ੌਜੀ ਜਵਾਨ ਬੁਰੀ ਤਰ੍ਹਾਂ ਜ਼ਖਮੀ
Monday, Jul 28, 2025 - 05:18 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ ਰੇਲਵੇ ਪੁਲ ਅਤੇ ਕਾਨਵੈਂਟ ਸਕੂਲ ਨੇੜੇ ਬੀਤੀ ਦੇਰ ਰਾਤ ਇੱਕ ਕਾਰ ਅਤੇ ਟਰੱਕ ਵਿਚਕਾਰ ਭਿਆਨਕ ਹਾਦਸਾ ਵਾਪਰਿਆ। ਇਸ ਦੌਰਾਨ ਕਾਰ 'ਚ ਸਵਾਰ ਫ਼ੌਜ ਦੇ 2 ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਇਨ੍ਹਾਂ ਜਵਾਨਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਫਿਰ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਰੈਫ਼ਰ ਕਰ ਦਿੱਤਾ। ਲੋਕਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਬਹੁਤ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਟਰੱਕ ਚਲਾ ਰਿਹਾ ਸੀ, ਜਿਸ ਕਾਰਨ ਕਾਰ ਨਾਲ ਹਾਦਸਾ ਹੋਇਆ। ਇਸ ਹਾਦਸੇ 'ਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ। ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡਿਊਟੀ 'ਤੇ ਤਾਇਨਾਤ ਡਾਕਟਰ ਰਿਸ਼ਭ ਨੇ ਦੱਸਿਆ ਕਿ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਫਰੀਦਕੋਟ ਮੈਡੀਕਲ ਕਾਲਜ ਭੇਜਿਆ ਗਿਆ।