ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ
Monday, May 18, 2026 - 10:30 AM (IST)
ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਬਾਜ਼ਾਰ ਵਿੱਚ ਗੈਸ ਸਿਲੰਡਰਾਂ ਵਾਲੀ ਗੱਡੀ ਹੇਠਾਂ ਆਉਣ ਕਾਰਨ ਇੱਕ ਸਕੂਲੀ ਬੱਚੇ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਬੱਚੇ ਦੇ ਪਿਤਾ ਨਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਅੱਠਵੀਂ ਜਮਾਤ ਦਾ ਵਿਦਿਆਰਥੀ ਧੀਰਜ ਤੇਜਪਾਲ ਰੋਜ਼ਾਨਾ ਦੀ ਤਰ੍ਹਾਂ ਸਕੂਲ ਆ ਰਿਹਾ ਸੀ। ਇਸ ਦੌਰਾਨ ਸਕੂਲ ਤੋਂ ਕੁਝ ਹੀ ਦੂਰੀ 'ਤੇ ਉਹ ਗੈਸ ਸਿਲੰਡਰਾਂ ਵਾਲੀ ਗੱਡੀ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਫਤਿਆਬਾਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
