ਜਲੰਧਰ ਵਿਖੇ ਬੱਸ ਸਟੈਂਡ ਫਲਾਈਓਵਰ ''ਤੇ ਵਾਪਰਿਆ ਭਿਆਨਕ ਹਾਦਸਾ, ਪਲਟੀ ਕਾਰ, ਲੈਬਾਰਟਰੀ ਮਾਲਕ ਦੀ ਮੌਤ
Friday, Sep 05, 2025 - 10:50 AM (IST)

ਜਲੰਧਰ (ਵਰੁਣ)–ਬੱਸ ਸਟੈਂਡ ਫਲਾਈਓਵਰ ’ਤੇ ਤੇਜ਼ ਰਫ਼ਤਾਰ ਟਾਟਾ ਪੰਚ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਈ। ਇਸ ਹਾਦਸੇ ਵਿਚ ਕਾਰ ਚਲਾ ਰਹੇ 35 ਸਾਲਾ ਲੈਬਾਰਟਰੀ ਮਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਸ ਕੰਟਰੋਲ ਰੂਮ ਵਿਚ ਦਿੱਤੀ। ਉਸ ਤੋਂ ਬਾਅਦ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਪੁੱਤਰ ਬਲਬੀਰ ਚੰਦ ਵਾਸੀ ਚੌਗਿਟੀ ਵਜੋਂ ਹੋਈ। ਅੰਮ੍ਰਿਤਪਾਲ ਬਾਬੂ ਜਗਜੀਵਨ ਸਿੰਘ ਚੌਂਕ ’ਤੇ ਲੈਬਾਰਟਰੀ ਚਲਾਉਂਦਾ ਹੈ। ਬੀਤੀ ਰਾਤ ਉਹ ਲੈਬਾਰਟਰੀ ਬੰਦ ਕਰਕੇ ਘਰ ਵੱਲ ਜਾ ਰਿਹਾ ਸੀ। ਜਿਵੇਂ ਹੀ ਅੰਮ੍ਰਿਤਪਾਲ ਦੀ ਗੱਡੀ ਬੱਸ ਸਟੈਂਡ ਫਲਾਈਓਵਰ ’ਤੇ ਪਹੁੰਚੀ ਤਾਂ ਗੱਡੀ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਅੱਖੀਂ ਵੇਖਣ ਵਾਲਿਆਂ ਦੀ ਮੰਨੀਏ ਤਾਂ ਗੱਡੀ ਦੀ ਸਪੀਡ ਕਾਫ਼ੀ ਤੇਜ਼ ਹੋਣ ਕਾਰਨ ਕਾਰ ਚਾਲਕ ਗੱਡੀ ’ਤੇ ਸੰਤੁਲਨ ਨਹੀਂ ਬਣਾ ਸਕਿਆ, ਜਿਸ ਕਾਰਨ ਇਹ ਦਰਦਨਾਕ ਹਾਦਸਾ ਹੋਇਆ। ਓਧਰ ਮੌਕੇ ’ਤੇ ਪਹੁੰਚੀ ਪੁਲਸ ਨੌਜਵਾਨ ਨੂੰ ਹਸਪਤਾਲ ਵੀ ਲੈ ਕੇ ਗਈ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਤੋਂ ਬਾਅਦ ਅੰਮ੍ਰਿਤਪਾਲ ਦੇ ਪਰਿਵਾਰ ਵਾਲੇ ਘਟਨਾ ਸਥਾਨ ਵਿਖੇ ਪਹੁੰਚੇ। ਉਪਰੰਤ ਉਹ ਸਿਵਲ ਹਸਪਤਾਲ ਚਲੇ ਗਏ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ ! ਜਲੰਧਰ ਆਉਣ-ਜਾਣ ਵਾਲੇ ਲੋਕ ਦੇਣ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e