ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ ''ਤੇ ਭਿਆਨਕ ਹਾਦਸਾ, ਘੁੰਮ ਕੇ ਆ ਰਹੇ ਪਰਿਵਾਰ ਦੀ ਕਾਰ ਡਿਵਾਈਡਰ ''ਤੇ ਚੜ੍ਹੀ
Thursday, Apr 30, 2026 - 10:33 AM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ ਤੋਂ ਉਤਰਦੇ ਸਮੇਂ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਰਾਜਸਥਾਨ ਦਾ ਰਹਿਣ ਵਾਲਾ ਇਹ ਪਰਿਵਾਰ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ। ਪੀੜਤ ਪਰਿਵਾਰ ਦੇ ਮੈਂਬਰ ਧਰਮਵੀਰ ਸਿੰਘ ਅਤੇ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਕਾਰ ਫਲਾਈਓਵਰ ਤੋਂ ਹੇਠਾਂ ਉਤਰੀ, ਸਾਹਮਣੇ ਤੋਂ ਆ ਰਹੇ ਇੱਕ ਹੋਰ ਵਾਹਨ ਦੀ ਤੇਜ਼ ਰੌਸ਼ਨੀ ਡਰਾਈਵਰ ਦੀਆਂ ਅੱਖਾਂ 'ਚ ਪਈ। ਰੌਸ਼ਨੀ ਕਾਰਨ ਡਰਾਈਵਰ ਨੂੰ ਕੁੱਝ ਦਿਖਾਈ ਨਹੀਂ ਦਿੱਤਾ ਅਤੇ ਕਾਰ ਸਿੱਧੀ ਸੜਕ ਦੇ ਵਿਚਕਾਰ ਬਣੇ ਡਿਵਾਈਡਰ 'ਤੇ ਚੜ੍ਹ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
ਕਾਰ 'ਚ ਕੁੱਲ ਪੰਜ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਤਿੰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਪਰਿਵਾਰ ਦੀ ਇਕ ਬਜ਼ੁਰਗ ਔਰਤ (ਜਿਸ ਦਾ ਮੋਢਾ ਟੁੱਟ ਗਿਆ), ਇੱਕ ਬੱਚਾ (ਜਿਸ ਦੇ ਪੈਰ 'ਤੇ ਸੱਟ ਲੱਗੀ) ਅਤੇ ਇੱਕ ਨੌਜਵਾਨ (ਜਿਸ ਦਾ ਬੁੱਲ੍ਹ ਕੱਟ ਗਿਆ) ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ ਜਵਾਬ
ਪਰਿਵਾਰ ਨੇ ਦੋਸ਼ ਲਾਇਆ ਕਿ ਫਲਾਈਓਵਰ ਦੇ ਅਖ਼ੀਰ 'ਤੇ ਡਿਵਾਈਡਰ ਗਲਤ ਤਰੀਕੇ ਨਾਲ ਬਣਾਇਆ ਗਿਆ ਹੈ ਅਤੇ ਉੱਥੇ ਕੋਈ ਰਿਫਲੈਕਟਰ ਵੀ ਨਹੀਂ ਲਗਾਇਆ ਗਿਆ ਤਾਂ ਜੋ ਰਾਤ ਵੇਲੇ ਵਾਹਨ ਚਾਲਕਾਂ ਨੂੰ ਡਿਵਾਈਡਰ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਰਿਫਲੈਕਟਰਾਂ ਦੀ ਘਾਟ ਕਾਰਨ ਪਹਿਲਾਂ ਵੀ ਇੱਥੇ ਕਈ ਹਾਦਸੇ ਹੋ ਚੁੱਕੇ ਹਨ ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਖੁਸ਼ਕਿਸਮਤੀ ਇਹ ਰਹੀ ਕਿ ਹਾਦਸੇ ਦੌਰਾਨ ਕਾਰ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਇੱਕ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
