ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ, ਸਫ਼ੈਦੇ ''ਚ ਵੱਜਿਆ ਟਿੱਪਰ, ਡਰਾਈਵਰ ਦੀ ਦਰਦਨਾਕ ਮੌਤ (ਵੀਡੀਓ)

Saturday, Jul 27, 2024 - 10:18 AM (IST)

ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ, ਸਫ਼ੈਦੇ ''ਚ ਵੱਜਿਆ ਟਿੱਪਰ, ਡਰਾਈਵਰ ਦੀ ਦਰਦਨਾਕ ਮੌਤ (ਵੀਡੀਓ)

ਹਾਜੀਪੁਰ (ਹਰਵਿੰਦਰ ਜੋਸ਼ੀ): ਹੁਸ਼ਿਆਰਪੁਰ ਦੇ ਦਸੂਹਾ ਹਾਜੀਪੁਰ ਮੁੱਖ ਮਾਰਗ 'ਤੇ ਬਡਲਾ ਮੋੜ ਨੇੜੇ ਇਕ ਬੱਜਰੀ ਨਾਲ ਭਰਿਆ ਟਿੱਪਰ ਸਫ਼ੈਦੇ ਦੇ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਰਾਈਵਰ ਦੀ ਲਾਸ਼ ਟਿੱਪਰ ਦੇ ਵਿਚਕਾਰ ਹੀ ਫਸੀ ਰਹੀ। 

ਇਹ ਖ਼ਬਰ ਵੀ ਪੜ੍ਹੋ - ਚੂੜੇ ਵਾਲੀ ਕੁੜੀ ਨੇ ਭਾਜਪਾ ਲੀਡਰ ਘਰ ਕਰ 'ਤਾ ਕਾਂਡ! CCTV ਵੇਖ ਰਹਿ ਜਾਓਗੇ ਹੱਕੇ-ਬੱਕੇ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਇਹ ਟਿੱਪਰ ਹਾਜੀਪੁਰ ਤੋਂ ਦਸੂਹਾ ਵੱਲ ਜਾ ਰਿਹਾ ਸੀ। ਜਦੋਂ ਇਹ ਬਡਲਾ ਮੋੜ ਨੇੜੇ ਪਹੁੰਚਿਆ ਤਾਂ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ ਅਤੇ ਡਰਾਈਵਰ ਵਿਚਕਾਰ ਹੀ ਫਸ ਗਿਆ। ਲੋਕਾਂ ਦਾ ਕਹਿਣਾ ਹੈ ਕਿ ਗਨੀਮਤ ਰਹੀ ਕਿ ਇਸ ਸਮੇਂ ਸੜਕ ਪੂਰੀ ਤਰ੍ਹਾਂ ਖਾਲੀ ਸੀ, ਨਹੀਂ ਤਾਂ ਕੋਈ ਵੀ ਵਾਹਨ ਇਸ ਦੀ ਲਪੇਟ 'ਚ ਆ ਜਾਂਦਾ ਅਤੇ ਵੱਡਾ ਹਾਦਸਾ ਵਾਪਰ ਸਕਦਾ ਸੀ। ਲੋਕਾਂ ਨੇ ਇਸ ਹਾਦਸੇ ਸਬੰਧੀ ਦਸੂਹਾ ਪੁਲਸ ਨੂੰ ਸੂਚਿਤ ਕੀਤਾ, ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਸ ਮੌਕੇ ’ਤੇ ਨਹੀਂ ਪੁੱਜੀ। ਡਰਾਈਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News