ਜਲੰਧਰ ''ਚ ਹਾਈਵੇਅ ''ਤੇ ਭਿਆਨਕ ਹਾਦਸਾ, ਕੁੜੀ ਦੀ ਦਰਦਨਾਕ ਮੌਤ, ਕੁਝ ਸਮੇਂ ਬਾਅਦ ਹੋਣਾ ਸੀ ਵਿਆਹ
Monday, Sep 08, 2025 - 01:01 PM (IST)

ਜਲੰਧਰ (ਵਰੁਣ)- ਜਲੰਧਰ ਵਿਖੇ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਬਾਹਰ ਲਿੰਕ ਰੋਡ ਤੋਂ ਹਾਈਵੇਅ ’ਤੇ ਚੜ੍ਹਦੇ ਸਮੇਂ ਐਕਟਿਵਾ ’ਤੇ ਜਾ ਰਹੀ ਇਕ ਲੜਕੀ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਟਰੱਕ ਦਾ ਪਿਛਲਾ ਟਾਇਰ ਲੜਕੀ ਦੇ ਸਿਰ ਉਤੋਂ ਲੰਘ ਗਿਆ, ਜਿਸ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਭੱਜਿਆ ਨਹੀਂ ਸਗੋਂ ਉਸ ਨੇ ਮਦਦ ਲਈ ਟਰੱਕ ਰੋਕਿਆ ਪਰ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮੰਗਣੀ ਹੋ ਚੁੱਕੀ ਸੀ ਅਤੇ ਕੁਝ ਸਮੇਂ ਬਾਅਦ ਉਸ ਦਾ ਵਿਆਹ ਸੀ।
ਇਹ ਵੀ ਪੜ੍ਹੋ: ਹੜ੍ਹਾਂ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ 6 ਨਵੰਬਰ ਤੱਕ ਲੱਗ ਗਈਆਂ ਵੱਡੀਆਂ ਪਾਬੰਦੀਆਂ, ਸਖ਼ਤ ਹੁਕਮ ਜਾਰੀ
ਮ੍ਰਿਤਕਾ ਦੀ ਪਛਾਣ ਤਮੰਨਾ ਮਲਹੋਤਰਾ (25) ਪੁੱਤਰੀ ਸੁਰਿੰਦਰ ਮਲਹੋਤਰਾ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਵਜੋਂ ਹੋਈ। ਰਾਹਗੀਰਾਂ ਅਨੁਸਾਰ ਤਮੰਨਾ ਮੋਬਾਈਲ ’ਤੇ ਗੱਲ ਕਰਦੇ ਹੋਏ ਐਕਟਿਵਾ ਚਲਾ ਰਹੀ ਸੀ। ਥਾਣਾ 1 ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਤਮੰਨਾ ਪ੍ਰਾਈਵੇਟ ਨੌਕਰੀ ਕਰਦੀ ਸੀ। ਐਤਵਾਰ ਸਵੇਰੇ ਕਰੀਬ 11 ਵਜੇ ਉਹ ਕਿਸੇ ਨਿੱਜੀ ਕੰਮ ਲਈ ਆਪਣੀ ਐਕਟਿਵਾ ’ਤੇ ਘਰੋਂ ਨਿਕਲੀ। ਜਿਵੇਂ ਹੀ ਉਹ ਕਾਲੋਨੀ ਤੋਂ ਬਾਹਰ ਆਈ ਅਤੇ ਹਾਈਵੇਅ ’ਤੇ ਚੜ੍ਹਨ ਲੱਗੀ ਤਾਂ ਪਿੱਛਿਓਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟਰੱਕ ਦਾ ਪਿਛਲਾ ਟਾਇਰ ਤਮੰਨਾ ਦੇ ਸਿਰ ਉਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਧ ਰਹੇ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਵੱਡਾ ਖ਼ੁਲਾਸਾ ! ਐਡਵਾਈਜ਼ਰੀ ਜਾਰੀ
ਐੱਸ. ਐੱਚ. ਓ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਤੁਰੰਤ ਪੁਲਸ ਪਾਰਟੀ ਨੂੰ ਮੌਕੇ 'ਤੇ ਭੇਜਿਆ ਗਿਆ। ਪੁਲਸ ਪਾਰਟੀ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ, ਜਦਕਿ ਮੌਕੇ ’ਤੇ ਹੀ ਖੜ੍ਹੇ ਮਿਲੇ ਟਰੱਕ ਡਰਾਈਵਰ ਰਿਪੂ ਦਮਨ ਵਾਸੀ ਪਿੰਡ ਰੱਖੜੀ ਹੁਸ਼ਿਆਰਪੁਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲਸ ਨੇ ਮ੍ਰਿਤਕਾ ਦੇ ਭਰਾ ਨਵੀਨ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਡਰਾਈਵਰ ਦੀ ਗ੍ਰਿਫ਼ਤਾਰੀ ਵਿਖਾ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e