ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ

Sunday, Aug 23, 2026 - 12:00 PM (IST)

ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਨਕੋਦਰ (ਪਾਲੀ)-ਜਲੰਧਰ-ਨਕੋਦਰ ਸੜਕ 'ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੇ ਇਕ ਵਾਰ ਫਿਰ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ। ਸ਼ੁੱਕਰਵਾਰ ਨੂੰ ਮੋਟਰਸਾਈਕਲ ’ਤੇ ਜਲੰਧਰ ਤੋਂ ਆਪਣੇ ਘਰ ਪਰਤ ਰਹੇ ਦੋ ਨੌਜਵਾਨਾਂ ਦੀ ਨਕੋਦਰ ਨੇੜੇ ਸੜਕ ’ਤੇ ਆਏ ਅਵਾਰਾ ਪਸ਼ੂ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਿਟੀ ਥਾਣਾ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਪਾਰਸ ਉਰਫ਼ ਮੰਨੀ (19) ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਝੁਗੇ ਕਿਸ਼ੋਰ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਬੱਬੂ (18) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸਾਹਨ ਕੇ, ਦੋਵੇਂ ਥਾਣਾ ਮਮਦੋਟ, ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ ਬਰਾਮਦ, 6 ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News