ਜਲੰਧਰ-ਪਠਾਨਕੋਟ ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤਰ ਦੀ ਮੌਤ
Monday, May 26, 2025 - 11:56 AM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਦਰਦਨਾਕ ਹਾਦਸਾ ਵਾਪਰਨ ਕਰਕੇ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਰਾਤ ਵਾਪਰਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦਾ Alert! ਮੀਂਹ ਨਾਲ ਆਵੇਗਾ ਭਾਰੀ ਤੂਫ਼ਾਨ
ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਰਲਣਾ ਹਾਲ ਵਾਸੀ ਪਿੰਡ ਲੋਧੀ ਚੱਕ ਵਜੋਂ ਹੋਈ ਹੈ। ਜਿਸ ਵੇਲੇ ਇਹ ਹਾਦਸਾ ਵਾਪਰਿਆ ਉਦੋਂ ਮਨਪ੍ਰੀਤ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਰਾਜਪੁਰ ਦੇ ਸੰਪਰਕ ਸੜਕ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕਾਂ ਦੇ ਵਲੰਟੀਅਰ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਹੋਰਨਾ ਰਾਹਗੀਰਾਂ ਵੱਲੋਂ ਮਨਪ੍ਰੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਸਬੰਧੀ ਟਾਂਡਾ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਕਲਯੁਗੀ ਪਤਨੀ ਨੇ ਪੁੱਤ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e