ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

Sunday, May 05, 2024 - 10:29 AM (IST)

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਖੰਨਾ (ਵਿਪਨ) : ਇੱਥੇ ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਇਕ ਟਰੱਕ ਅਤੇ ਕੈਂਟਰ ਦੀ ਟੱਕਰ ਦੌਰਾਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਕੈਂਟਰ 'ਚ ਇਕ ਵਿਅਕਤੀ ਬੁਰੀ ਤਰ੍ਹਾਂ ਫ਼ਸ ਗਿਆ, ਜਿਸ ਨੂੰ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਹਾਦਸੇ ਨੂੰ ਦੇਖਣ ਵਾਲਿਆਂ ਦੀ ਰੂਹ ਕੰਬ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਚੁਰੂ (ਰਾਜਸਥਾਨ) ਦੇ ਤੌਰ 'ਤੇ ਹੋਈ ਹੈ।

ਇਹ ਵੀ ਪੜ੍ਹੋ : ਛੁੱਟੀ ਲੈਣ ਲਈ ਬਹਾਨਾ ਮਾਰਨ ਵਾਲੇ ਮੁਲਾਜ਼ਮ ਹੋ ਜਾਣ Alert, ਜ਼ਰਾ ਪੜ੍ਹ ਲੈਣ ਇਹ ਸਖ਼ਤ ਹੁਕਮ

ਨਰੇਸ਼ ਕੁਮਾਰ ਆਪਣੇ ਸਾਥੀ ਸਮੇਤ ਕੈਂਟਰ 'ਚ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਲਿੱਬੜਾ ਨੇੜੇ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਕੈਂਟਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕੈਂਟਰ ਦੇ ਚਾਲਕ ਨੇ ਕਿਸੇ ਤਰੀਕੇ ਖ਼ੁਦ ਨੂੰ ਬਾਹਰ ਕੱਢ ਲਿਆ ਪਰ ਉਸ ਦਾ ਕਲੀਨਰ ਬੁਰੀ ਤਰ੍ਹਾਂ ਕੈਂਟਰ 'ਚ ਫਸ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀਆਂ ਅਤੇ ਪਿੰਡ ਦੇ ਲੋਕਾਂ ਨੇ ਲਹੂ-ਲੁਹਾਨ ਹਾਲਤ 'ਚ ਕਲੀਨਰ ਨੂੰ ਕੈਂਟਰ 'ਚੋਂ ਬਾਹਰ ਕੱਢਿਆ ਅਤੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ : ਕੋਵੀਸ਼ੀਲਡ ਟੀਕਾ ਲਗਵਾਉਣ ਵਾਲਿਆਂ ਲਈ ਨਵੀਂ Update, ਪਹਿਲਾਂ ਹੀ ਜਾਰੀ ਹੋ ਚੁੱਕੀ ਹੈ Advisory

ਹਾਦਸੇ ਦੌਰਾਨ ਟਰੱਕ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸੜਕ ਸੁਰੱਖਿਆ ਫੋਰਸ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਤਾਂ ਉਹ 5 ਮਿੰਟਾਂ ਅੰਦਰ ਹੀ ਲਿੱਬੜਾ ਪਹੁੰਚ ਗਏ ਸਨ। ਉੱਥੇ ਪਿੰਡ ਦੇ ਲੋਕਾਂ ਨਾਲ ਮਿਲ ਕੇ ਕੈਂਟਰ 'ਚ ਫਸੇ ਕਲੀਨਰ ਨੂੰ ਬਾਹਰ ਕੱਢਿਆ ਗਿਆ ਪਰ ਸਿਵਲ ਹਸਪਤਾਲ 'ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News