ਪੰਜਾਬ ਦੇ ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ ਸਹਿਮੇ ਲੋਕ
Sunday, Aug 16, 2026 - 08:04 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪੰਜਾਬ ਵਿਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ ਚੌਲਾਂਗ ਨੇੜੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਵਿਅਕਤੀ ਅਤੇ ਸੜਕ ਕਿਨਾਰੇ ਨਾਖਾਂ ਵੇਚਣ ਵਾਲਾ ਵਿਅਕਤੀ ਮੌਤ ਦੀ ਮੌਤ ਹੋ ਗਈ।

ਇਸ ਦੇ ਨਾਲ ਹੀ ਕਾਰ ਸਵਾਰ 3 ਹੋਰ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜੰਮੂ ਵੱਲ ਜਾ ਰਹੀ ਕਾਰ ਨਾਖਾਂ ਵੇਚਣ ਵਾਲੇ ਵਿਅਕਤੀ ਨੂੰ ਲਪੇਟ 'ਚ ਲੈਣ ਮਗਰੋਂ ਲਾਈਨ ਤੋਂ ਬਾਅਦ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾਅ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ, ਮਿੰਟਾਂ 'ਚ ਲਾਉਣਗੇ ਗਿਲਾਸ ਨੂੰ ਮੂੰਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
