ਡਿਊਟੀ ਕਰ ਘਰ ਪਰਤ ਰਹੇ ਪਾਵਰਕਾਮ ਮੁਲਾਜ਼ਮ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

Tuesday, May 16, 2023 - 08:35 PM (IST)

ਸੰਗਤ ਮੰਡੀ (ਮਨਜੀਤ)-ਸੰਗਤ ਕੈਂਚੀਆਂ ਤੋਂ ਸੰਗਤ ਮੰਡੀ ਨੂੰ ਜਾ ਰਹੀ ਸੜਕ ’ਤੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਸਥਾਨਕ ਮੰਡੀ ਸਥਿਤ ਪਾਵਰਕਾਮ ਦੇ ਸਬ-ਡਵੀਜ਼ਨ ਦਫ਼ਤਰ ’ਚ ਲੱਗੇ ਕੈਸ਼ੀਅਰ ਦੀ ਦਰਦਨਾਕ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਪਰਾਗ ਰਾਜ ਸਿੰਗਲਾ ਪੁੱਤਰ ਬ੍ਰਿਜ ਲਾਲ ਸਿੰਗਲਾ ਵਾਸੀ ਬਠਿੰਡਾ, ਜੋ ਸਥਾਨਕ ਮੰਡੀ ਸਥਿਤ ਪਾਵਰਕਾਮ ਦੇ ਸਬ-ਡਵੀਜ਼ਨ ਦਫ਼ਤਰ ’ਚ ਕੈਸ਼ੀਅਰ ਦੀ ਨੌਕਰੀ ਕਰਦਾ ਸੀ, ਛੁੱਟੀ ਹੋਣ ’ਤੇ ਉਹ ਆਪਣੇ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

PunjabKesari

ਹਾਲੇ ਉਹ ਦਫ਼ਤਰ ਤੋਂ ਥੋੜ੍ਹੀ ਦੂਰ ਹੀ ਗਿਆ ਸੀ ਕਿ ਉਸ ਦੇ ਮੋਟਰਸਾਈਕਲ ਨੂੰ ਕਾਰ ਸਵਾਰ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਟੱਕਰ ’ਚ ਪਰਾਗ ਰਾਜ ਸਿੰਗਲਾ ਗੰਭੀਰ ਜ਼ਖ਼ਮੀ ਹੋ ਗਏ, ਜਿਸ ਨੂੰ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਕੁਮਾਰ ਵੱਲੋਂ ਇਲਾਜ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਪਹੁੰਚਾਇਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਪੇਂਡੂ ਵਿਕਾਸ ਫੰਡ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

ਥਾਣਾ ਸੰਗਤ ਦੀ ਪੁਲਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਭਾਜਪਾ ਦੇ ਸੀਨੀਅਰ ਆਗੂ ਤੇ ਸੰਗਤ ਇੰਡੇਨ ਗੈਸ ਏਜੰਸੀ ਦੇ ਮਾਲਕ ਇੰਜੀਨੀਅਰ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਪਰਾਗ ਰਾਜ ਸਿੰਗਲਾ ਬਹੁਤ ਮਿਲਣਸਾਰ ਇਨਸਾਨ ਸਨ, ਉਨ੍ਹਾਂ ਦੀ ਮੌਤ ’ਤੇ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪਾਵਰਕਾਮ ਦੇ ਦਫ਼ਤਰ ਅਤੇ ਆਮ ਲੋਕਾਂ ਨੂੰ ਵੀ ਭਾਰੀ ਸਦਮਾ ਪਹੁੰਚਿਆ ਹੈ। ਜਦ ਇਸ ਸਬੰਧੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਾਦਸੇ ਨੂੰ ਅੰਜਾਮ ਦੇਣ ਵਾਲੀ ਕਾਰ ਨੂੰ ਉਨ੍ਹਾਂ ਵੱਲੋਂ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 


Manoj

Content Editor

Related News