ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਤ

Saturday, Dec 21, 2019 - 10:45 PM (IST)

ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਤ

ਗੜ੍ਹਦੀਵਾਲਾ, (ਜਤਿੰਦਰ)- ਗੜ੍ਹਦੀਵਾਲਾ ਤੋਂ ਮਸਤੀਵਾਲ ਨੂੰ ਜਾਂਦੇ ਲਿੰਕ ਰੋਡ 'ਤੇ ਸ਼ਨੀਵਾਰ ਨੂੰ ਮੋਟਰਸਾਈਕਲ ਸਵਾਰ ਪਿਓ-ਪੁੱਤ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ (26) ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਮਸਤੀਵਾਲ ਆਪਣੇ ਪਿਤਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਦੀਵਾਲਾ ਤੋਂ ਵਾਪਸ ਪਿੰਡ ਮਸਤੀਵਾਲ ਨੂੰ ਜਾ ਰਿਹਾ ਸੀ ਤਾਂ ਕੰਢਾਲੀਆਂ ਮੋੜ ਤੋਂ ਥੋੜ੍ਹਾ ਅੱਗੇ ਸੜਕ 'ਤੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਬਰੇਕ ਮਾਰਨ ਕਾਰਨ ਮੋਟਰਸਾਈਕਲ ਸਲਿੱਪ ਕਰ ਗਿਆ। ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠਾ ਮੰਦੀਪ ਸਿੰਘ ਸੜਕ ਕਿਨਾਰੇ ਲੱਗੇ ਖੰਭੇ ਵਿਚ ਜਾ ਵੱਜਾ, ਜਿਸ ਕਾਰਨ ਸਿਰ ਵਿਚ ਸੱਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦਾ ਪਿਤਾ ਗੁਰਬਖਸ਼ ਸਿੰਘ ਪੁੱਤਰ ਬਿਸ਼ਨ ਦਾਸ ਮੋਟਰਸਾਈਕਲ ਚਲਾ ਰਿਹਾ ਸੀ। ਪੁਲਸ ਨੇ ਗੁਰਬਖਸ਼ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।


author

Bharat Thapa

Content Editor

Related News