ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆਉਂਦੇ ਦੋਸਤਾਂ ਨਾਲ ਭਿਆਨਕ ਹਾਦਸਾ, ਮੌਕੇ 'ਤੇ ਹੀ 17 ਸਾਲਾ ਮੁੰਡੇ ਦੇ ਮੁੱਕੇ ਸਾਹ

Sunday, Jun 14, 2026 - 12:33 PM (IST)

ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆਉਂਦੇ ਦੋਸਤਾਂ ਨਾਲ ਭਿਆਨਕ ਹਾਦਸਾ, ਮੌਕੇ 'ਤੇ ਹੀ 17 ਸਾਲਾ ਮੁੰਡੇ ਦੇ ਮੁੱਕੇ ਸਾਹ

ਲੁਧਿਆਣਾ (ਵੈੱਬ ਡੈਸਕ, ਅਨਿਲ) : ਇੱਥੇ ਥਾਣਾ ਸਲੇਮ ਟਾਬਰੀ ਸਾਹਮਣੇ ਅੱਜ ਸਵੇਰੇ ਇਕ ਭਿਆਨਕ ਹਾਦਸੇ ਦੌਰਾਨ 17 ਸਾਲਾਂ ਦੇ ਮੁੰਡੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੇ 3 ਦੋਸਤ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 6 ਵਜੇ ਲੁਧਿਆਣਾ ਰੇਲਵੇ ਸਟੇਸ਼ਨ ਵਲੋਂ ਇਕ ਈ-ਰਿਕਸ਼ਾ ਸਲੇਮ ਟਾਬਰੀ ਵੱਲ ਆ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਈ-ਰਿਕਸ਼ਾ 'ਚ ਸਵਾਰ ਨੌਜਵਾਨ ਨਵਜੋਤ ਸਿੰਘ (17) ਵਾਸੀ ਸਰੂਪ ਨਗਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੇ ਤਿੰਨ ਦੋਸਤ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਨਵਜੋਤ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭਿਜਵਾ ਦਿੱਤਾ ਹੈ ਅਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਸੀ ਚਾਰੇ ਦੋਸਤ

ਮ੍ਰਿਤਕ ਦੇ ਪਿਤਾ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਨਵਜੋਤ ਸਿੰਘ ਕੁੱਝ ਦਿਨ ਪਹਿਲਾਂ ਹੀ ਆਪਣੇ ਦੋਸਤਾਂ ਨਾਲ ਮਾਤਾ ਵੈਸ਼ਨੇ ਦੋਵੀ ਮੱਥਾ ਟੇਕਣਾ ਗਿਆ ਸੀ ਅਤੇ ਅੱਜ ਸਵੇਰੇ ਹੀ ਰੇਲਵੇ ਸਟੇਸ਼ਨ 'ਤੇ ਟਰੇਨ ਰਾਹੀਂ ਵਾਪਸ ਆਇਆ ਸੀ। ਰੇਲਵੇ ਸਟੇਸ਼ਨ ਤੋਂ ਬਾਅਹਰ ਉਨ੍ਹਾਂ ਨੇ ਘਰ ਜਾਣ ਲਈ ਈ-ਰਿਕਸ਼ਾ ਕਿਰਾਏ 'ਤੇ ਲਿਆ ਸੀ ਅਤੇ ਜਦੋਂ ਸਲੇਮ ਟਾਬਰੀ ਕੋਲ ਉਨ੍ਹਾਂ ਦਾ ਈ-ਰਿਕਸ਼ਾ ਪੁੱਜਿਆ ਤਾਂ ਕਾਰ ਚਾਲਕ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਪੁੱਤ ਦੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News