ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਧੜ ਤੋਂ ਲੱਥ ਕੇ ਟਰਾਲੇ ''ਚ ਜਾ ਡਿੱਗੀ ਡਰਾਈਵਰ ਦੀ ਧੋਣ

Saturday, Aug 17, 2024 - 09:21 AM (IST)

ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਧੜ ਤੋਂ ਲੱਥ ਕੇ ਟਰਾਲੇ ''ਚ ਜਾ ਡਿੱਗੀ ਡਰਾਈਵਰ ਦੀ ਧੋਣ

ਜੁਲਾਨਾ (ਵੈੱਬ ਡੈਸਕ/ਵਿਜੇਂਦਰ ਬਾਬਾ): ਹਰਿਆਣਾ ਦੇ ਜੀਂਦ ਵਿਚ ਜੈਪੁਰ ਤੋਂ ਲੁਧਿਆਣਾ ਜਾ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਜੁਲਾਨਾ ਤੋਂ ਲੰਘਦੇ ਨੈਸ਼ਨਲ NH-152 D 'ਤੇ ਸਵਾਰੀਆਂ ਨਾਲ ਭਰੀ ਇਹ ਨਿੱਜੀ ਬੱਸ ਹਾਈਵੇਅ 'ਤੇ ਖੜ੍ਹੇ ਇਕ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਡਰਾਈਵਰ ਦੀ ਧੋਣ ਧੜ ਤੋਂ ਲੱਥ ਕੇ ਟਰਾਲੇ ਵਿਚ ਜਾ ਡਿੱਗੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਕਈ ਸਵਾਰੀਆਂ ਵੀ ਜ਼ਖ਼ਮੀ ਹਨ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਹਨ। 

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਰੇਲ ਹਾਦਸਾ, ਪੱਥਰ ਨਾਲ ਟਕਰਾ ਕੇ ਲੀਹੋਂ ਲੱਥੀ ਰੇਲਗੱਡੀ

ਇਸ ਹਾਦਸੇ ਵਿਚ ਬੱਸ ਵਿਚ ਸਵਾਰ ਤਕਰੀਬਨ 27 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਲਿਆਂਦਾ ਗਿਆ, ਜਿਨ੍ਹਾਂ 'ਚੋਂ 17 ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੋਹਤਕ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਬਾਕੀ ਜ਼ਖ਼ਮੀਆਂ ਦਾ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੂਰਾ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਰਾਹਤ ਕਾਰਜਾਂ 'ਚ ਜੁੱਟ ਗਿਆ ਹੈ। ਜੁਲਾਨਾ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਤੋਂ ਵੀ ਰਾਹਤ ਕਾਰਜਾਂ ਲਈ ਐਂਬੂਲੈਂਸ ਬੁਲਾ ਕੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸਕੂਲੀ ਬੱਚਿਆਂ ਦੀ ਵਿਗੜੀ ਸਿਹਤ, ਹਸਪਤਾਲ ਪਹੁੰਚਾਉਣ ਵਾਲੇ ਫਾਰਮਾਸਿਸਟ ਨਾਲ ਹੀ ਤੱਤਾ ਹੋ ਗਿਆ ਡਾਕਟਰ

ਮੌਕੇ 'ਤੇ ਪਹੁੰਚੇ ਜੁਲਾਨਾ ਥਾਣਾ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ 'ਤੇ ਸੂਚਨਾ ਮਿਲੀ ਸੀ ਕਿ ਐਨ.ਐਚ-152 ਡੀ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ, ਜਿਸ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਲਈ ਜੁਲਾਨਾ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੀ ਐਂਬੂਲੈਂਸ ਬੁਲਾ ਕੇ ਉਨ੍ਹਾਂ ਨੂੰ ਹਸਪਤਾਲ ਭਿਜਵਾਇਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News