ਤੇਜ਼ ਰਫ਼ਤਾਰ ਟਰੱਕ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Thursday, Jul 06, 2023 - 01:36 PM (IST)

ਤੇਜ਼ ਰਫ਼ਤਾਰ ਟਰੱਕ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਬਟਾਲਾ (ਸਾਹਿਲ)- ਤੇਜ਼ ਰਫ਼ਤਾਰ ਟਰੱਕ ਦੀ ਮੋਟਰਸਾਈਕਲ ਨਾਲ ਟੱਕਰ ਵੱਜਣ ਕਾਰਨ ਇਕ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਘੁਮਾਣ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਬਿਕਰਮਜੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਕਾਜਮਪੁਰ ਨੇ ਲਿਖਵਾਇਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਆਪਣੇ ਸਹੁਰੇ ਪਿੰਡ ਆਇਆ ਹੋਇਆ ਸੀ। ਉਹ ਆਪਣੇ ਮੋਟਰਸਾਈਕਲ ’ਤੇ ਅਤੇ ਉਸਦਾ ਸਾਲਾ ਗੁਰਚਰਨ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਵ੍ਹੀਲਾਬੱਜੂ ਆਪਣੇ ਦੋਸਤ ਦਿਲਬਰ ਸਿੰਘ ਪੁੱਤਰ ਭਗਵੰਤ ਸਿੰਘ ਨਾਲ ਮੋਟਰਸਾੲਕੀਲ ’ਤੇ ਸਵਾਰ ਹੋ ਕੇ ਆਪਣੇ ਕਿਸੇ ਨਿੱਜੀ ਕੰਮ ਲਈ ਘੁਮਾਣ ਵਿਖੇ ਆਇਆ ਸੀ। 

ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ

ਜਦੋਂ ਇਹ ਦੋਵੇਂ ਵਾਪਸ ਜਾ ਰਹੇ ਸਨ ਤਾਂ ਰਾਤ 8 ਵਜੇ ਦੇ ਕਰੀਬ ਪਿੰਡ ਚੀਮਾ ਮੋੜ ਤੋਂ ਥੋੜ੍ਹਾ ਅੱਗੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਟਰੱਕ ਜਿਸ ਨੂੰ ਬਲਵਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸ਼ੈਰੋਂ ਜ਼ਿਲ੍ਹਾ ਤਰਨਤਾਰਨ ਚਲਾ ਰਿਹਾ ਸੀ, ਨੇ ਉਕਤ ਦੋਵਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਮੋਟਰਸਾਈਕਲ ਚਲਾ ਰਹੇ ਉਸਦੇ ਸਾਲੇ ਗੁਰਚਰਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਦਿਲਬਰ ਸਿੰਘ ਨੇ ਗੰਭੀਰ ਸੱਟਾਂ ਲੱਗਣ ਨਾਲ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ

ਬਿਕਰਮਜੀਤ ਸਿੰਘ ਨੇ ਬਿਆਨ ਵਿਚ ਪੁਲਸ ਨੂੰ ਅੱਗੇ ਲਿਖਵਾਇਆ ਹੈ ਕਿ ਇਸ ਹਾਦਸੇ ਦੌਰਾਨ ਮੋਟਰਸਾਈਕਲ ਦਾ ਕਾਫ਼ੀ ਨੁਕਸਾਨ ਹੋਇਆ ਹੈ, ਜਦਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਟਰੱਕ ਡਰਾਈਵਰ ਬਲਵਿੰਦਰ ਸਿੰਘ ਦੇ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਘੁਮਾਣ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ BJP ਦੇ ਨਵੇਂ ਪੰਜਾਬ ਪ੍ਰਧਾਨ ਸੁਨੀਲ ਜਾਖੜ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News