ਭਿਆਨਕ ਹਾਦਸੇ ''ਚ ਮਾਂ ਦੀ ਮੌਤ, ਸੜਕ ਕਿਨਾਰੇ ਵਿਲਕਦੇ ਰਹੇ ਬੱਚੇ

Monday, Oct 16, 2023 - 06:32 PM (IST)

ਭਿਆਨਕ ਹਾਦਸੇ ''ਚ ਮਾਂ ਦੀ ਮੌਤ, ਸੜਕ ਕਿਨਾਰੇ ਵਿਲਕਦੇ ਰਹੇ ਬੱਚੇ

ਬਟਾਲਾ (ਬੇਰੀ, ਸਾਹਿਲ)- ਬੀਤੇ ਦਿਨ ਜੀ. ਟੀ. ਰੋਡ ਬਟਾਲਾ ਦੇ ਨਜ਼ਦੀਕ ਡੀਲੈਕਸ ਪੁਲੀ ’ਤੇ ਪੰਜਾਬ ਰੋਡਵੇਜ਼ ਦੀ ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਔਰਤ ਬੱਸ ਦੇ ਟਾਇਰ ਹੇਠਾਂ ਆ ਗਈ। ਇਸ ਦੌਰਾਨ 3 ਬੱਚੇ ਅਤੇ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਦਿੰਦੇ ਹੋਏ ਮਨਦੀਪ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਮਰੜ ਨੇ ਦੱਸਿਆ ਕਿ ਉਹ ਆਪਣੀ ਪਤਨੀ ਰਾਜਬੀਰ ਕੌਰ ਅਤੇ ਧੀ ਨਵਨੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਭੈਣ ਪੂਜਾ ਪਤਨੀ ਰੌਸ਼ਨ ਵਾਸੀ ਧਰਮਕੋਟ ਨੂੰ ਮਿਲਣ ਲਈ ਗਿਆ ਸੀ।

ਇਹ ਵੀ ਪੜ੍ਹੋ- ਵਰਦੇ ਮੀਂਹ 'ਚ ਦਾਣਾ ਮੰਡੀ ਪਹੁੰਚੇ DC ਹਿਮਾਂਸ਼ੂ, ਜ਼ਿੰਮੇਵਾਰ ਅਧਿਕਾਰੀਆਂ ਦੀ ਲਾਪ੍ਰਵਾਹੀ ਲਈ ਦਿੱਤੇ ਕਾਰਵਾਈ ਦੇ ਨਿਰਦੇਸ਼

PunjabKesari

ਉਸ ਨੇ ਦੱਸਿਆ ਕਿ ਉਹ ਪਿੰਡ ਧਰਮਕੋਟ ਤੋਂ ਆਪਣੀ ਭੈਣ ਪੂਜਾ, ਉਸ ਦੇ ਬੱਚਿਆਂ, ਪਤਨੀ ਰਾਜਬੀਰ ਕੌਰ ਅਤੇ ਬੇਟੀ ਨਵਨੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਮਰੜ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਜੀ.ਟੀ.ਰੋਡ ਬਟਾਲਾ ਡੀਲੈਕਸ ਪੁਲੀ ਕੋਲ ਪਹੁੰਚੇ ਤਾਂ ਪਿੱਛੋਂ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸਾਰੇ ਸੜਕ ’ਤੇ ਡਿੱਗ ਗਏ ਜਦਕਿ ਉਸ ਦੀ ਭੈਣ ਪੂਜਾ ਦਾ ਸਿਰ ਬੱਸ ਦੇ ਟਾਇਰ ਹੇਠਾਂ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲੋਕਾਂ ਵੱਲੋਂ ਉਕਤ ਬੱਸ ਦੇ ਡਰਾਈਵਰ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਡੀ.ਐੱਸ.ਪੀ. ਲਲਿਤ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- ਵਾਰਡਬੰਦੀ ਦੀ ਫਾਈਨਲ ਲਿਸਟ ਜਾਰੀ, ਅੰਮ੍ਰਿਤਸਰ ਦੀਆਂ 85 ਵਾਰਡਾਂ ’ਚੋਂ 42 ’ਤੇ ਔਰਤਾਂ ਲੜਨਗੀਆਂ ਚੋਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News