ਫਗਵਾੜਾ ''ਚ ਵਾਪਰਿਆ ਦਰਦਨਾਕ ਹਾਦਸਾ, ਇਨੋਵਾ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, ਦੋ ਦੀ ਮੌਤ

Sunday, Jun 16, 2024 - 06:26 PM (IST)

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਚਹੇੜੂ ਨੇੜੇ ਇਕ ਇਨੋਵਾ ਕਾਰ ਦੀ ਟਰੱਕ ਨਾਲ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਔਰਤ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਹੈ। ਜਾਣਕਾਰੀ ਮੁਤਾਬਕ ਹਾਦਸੇ ਵਿਚ ਮਾਰੇ ਗਏ ਦੋਵੇਂ ਲੋਕ ਇਨੋਵਾ ਕਾਰ ਵਿਚ ਸਵਾਰ ਸਨ। ਹਾਦਸੇ ਵਿਚ ਜ਼ਖ਼ਮੀ ਹੋਈ ਔਰਤ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਭੇਜਿਆ ਗਿਆ ਹੈ। 

ਹਾਦਸੇ ਵਿਚ ਮਾਰੇ ਗਏ ਮ੍ਰਿਤਕਾ ਦੀ ਪਛਾਣ ਰਜਿੰਦਰ ਸਿੰਘ (50) ਅਤੇ ਕਾਰ ਚਾਲਕ ਅਤੀਕ ਖ਼ਾਨ ਵਾਸੀ ਗੋਇੰਦਵਾਲ ਵਜੋਂ ਦੱਸੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਭੇਜ ਦਿਤਾ ਹੈ। ਹਾਦਸੇ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-  ਹਾਜੀਪੁਰ 'ਚ ਵਾਪਰੇ ਹਾਦਸੇ ਨੇ ਉਜਾੜ 'ਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News