ਫਗਵਾੜਾ 'ਚ ਰੂਹ ਕੰਬਾਊ ਹਾਦਸਾ! ਇਨੋਵਾ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਉੱਡੇ ਵਾਹਨਾਂ ਦੇ ਪਰਖੱਚੇ

Friday, Oct 24, 2025 - 02:53 PM (IST)

ਫਗਵਾੜਾ 'ਚ ਰੂਹ ਕੰਬਾਊ ਹਾਦਸਾ! ਇਨੋਵਾ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਉੱਡੇ ਵਾਹਨਾਂ ਦੇ ਪਰਖੱਚੇ

ਫਗਵਾੜਾ (ਜਲੋਟਾ)- ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਪਿੰਡ ਰਾਵਲਪਿੰਡੀ ਨਜ਼ਦੀਕ ਬੀਤੀ ਰਾਤ ਕਰੀਬ 2 ਵਜੇ ਟਰੈਕਟਰ-ਟਰਾਲੀ ਅਤੇ ਇਨੋਵਾ ਕਾਰ ਵਿਚਾਲੇ ਭਿਆਨਕ ਟੱਕਰ ਨਾਲ ਦੋਵੇਂ ਵਾਹਨਾਂ ਦਾ ਭਾਰੀ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਇਨੋਵਾ ਕਾਰ ਨੰਬਰ ਪੀ. ਬੀ. ਓ. ਜ਼ੈੱਡ 6262 ਰੰਗ ਕਾਲਾ ਜੋ ਕਿ ਬਹੁਤ ਤੇਜ਼ ਰਫ਼ਤਾਰ ਨਾਲ ਹੁਸ਼ਿਆਰਪੁਰ ਸਾਈਡ ਤੋਂ ਫਗਵਾੜਾ ਵੱਲ ਨੂੰ ਆ ਰਹੀ ਸੀ। ਉਕਤ ਕਾਰ ਪਿੰਡ ਰਾਵਲਪਿੰਡੀ ਵਿਖੇ ਸਾਹਮਣੇ ਤੋਂ ਆ ਰਹੀ ਤੂੜੀ ਨਾਲ ਭਰੀ ਇਕ ਟਰੈਕਟਰ-ਟਰਾਲੀ ਨਾਲ ਗਲਤ ਸਾਈਡ ਜਾ ਕੇ ਬੁਰੀ ਤਰ੍ਹਾਂ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਟਰੈਕਟਰ ਮਾਰਕਾ ਨਿਊ ਹਾਲੈਂਡ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਹਾਦਸੇ ’ਚ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਹ ਵੀ ਪੜ੍ਹੋ: ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ

PunjabKesari
ਸਿਵਲ ਹਸਪਤਾਲ ਫਗਵਾੜਾ ਵਿਖੇ ਜ਼ੇਰੇ ਇਲਾਜ ਟਰੈਕਟਰ ਚਾਲਕ ਅਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਪਲਪੋਤਾ ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਿੰਡ ਤੋਂ ਟਰਾਲੀ ’ਚ ਤੂੜੀ ਲੱਦ ਕੇ ਹੁਸ਼ਿਆਰਪੁਰ ਨੂੰ ਜਾ ਰਿਹਾ ਸੀ। ਰਾਤ ਕਰੀਬ 2 ਵਜੇ ਜਦੋਂ ਉਹ ਥਾਣਾ ਰਾਵਲਪਿੰਡੀ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਬਹੁਤ ਤੇਜ਼ ਰਫ਼ਤਾਰ ਨਾਲ ਆਈ ਇਨੋਵਾ ਕਾਰ ਬੇਕਾਬੂ ਹੋ ਕੇ ਉਸ ਦੇ ਟਰੈਕਟਰ ’ਚ ਵੱਜੀ, ਜਿਸ ਨਾਲ ਟਰੈਕਟਰ ਦੇ ਟਾਇਰ ਖੁੱਲ੍ਹ ਗਏ ਅਤੇ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਚਾਲਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਇਨੋਵਾ ਕਾਰ ’ਚ ਚਾਲਕ ਸਮੇਤ 3 ਵਿਅਕਤੀ ਸਵਾਰ ਸਨ।

PunjabKesari
ਸੂਤਰਾਂ ਮੁਤਾਬਕ ਕਾਰ ’ਚ ਸ਼ਰਾਬ ਦੀਆਂ ਬੋਤਲਾਂ ਅਤੇ ਗਿਲਾਸ ਵੀ ਮਿਲੇ ਹਨ। ਕਾਰ ਸਵਾਰਾਂ ਨੂੰ ਵੀ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜੋ ਬਾਅਦ ’ਚ ਪਤਾ ਨਹੀਂ ਕਿੱਥੇ ਚਲੇ ਗਏ। ਖਬਰ ਲਿਖੇ ਜਾਣ ਤੱਕ ਕਾਰ ਸਵਾਰਾਂ ਬਾਰੇ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ ਹੈ। ਥਾਣਾ ਰਾਵਲਪਿੰਡੀ ਦੇ ਐੱਸ. ਐੱਚ. ਓ. ਮੇਜਰ ਸਿੰਘ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

PunjabKesari

ਇਹ ਵੀ ਪੜ੍ਹੋ: ਲਗਾਤਾਰ ਦੂਜੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News