ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ

Friday, Feb 06, 2026 - 11:28 AM (IST)

ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ

ਪੱਟੀ (ਪਾਠਕ)- ਪਿੰਡ ਚੂਸਲੇਵੜ੍ਹ ਨੇੜੇ ਇਕ ਮੋਟਰ ਸਾਈਕਲ ਤੇ ਥਾਰ ਗੱਡੀ ਦੀ ਟੱਕਰ ਦੌਰਾਨ ਮੋਟਰ ਸਾਈਕਲ ਚਾਲਕ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬ੍ਰਹਮਪੁਰਾ ਨੇ ਦੱਸਿਆ ਕਿ ਛੋਟਾ ਭਰਾ ਬਗੀਚਾ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਬ੍ਰਹਮਪੁਰਾ ਆਪਣੇ ਮੋਟਰਸਾਇਕਲ ’ਤੇ ਪਿੰਡ ਸਿੱਧਵਾਂ ਨੂੰ ਜਾ ਰਹੇ ਸਨ ਅਤੇ ਪਿੰਡ ਚੂਸਲੇਵੜ੍ਹ ਨੇੜੇ ਤੇਜ਼ ਰਫਤਾਰ ਥਾਰ ਗੱਡੀ ਨੇ ਟੱਕਰ ਮਾਰ ਦਿੱਤੀ ਤਾਂ ਬਗੀਚਾ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਸੁਖਵਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ

ਇਸ ਸਬੰਧੀ ਥਾਣਾ ਸਦਰ ਦੇ ਮੁੱਖੀ ਵਿਪਨ ਕੁਮਾਰ ਦਾ ਕਹਿਣਾ ਹੈ ਕਿ ਗੱਡੀ ਨੂੰ ਕਬਜ਼ੇ ’ਚ ਲਿਆ ਹੈ ਅਤੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟ ਲਈ ਪੱਟੀ ਹਸਪਤਾਲ ਵਿਖੇ ਭੇਜਿਆ ਹੈ, ਜਿਨ੍ਹਾਂ ਦਾ ਪੋਸਟਮਾਰਟਮ ਹੋਵੇਗਾ। ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News