ਟਰੈਕਟਰ ਤੇ ਸਵਾਰੀਆਂ ਨਾਲ ਭਰੇ ਆਟੋ ਦੀ ਭਿਆਨਕ ਟੱਕਰ, ਆਟੋ ਦੇ ਉੱਡੇ ਪਰਖੱਚੇ

Friday, Oct 24, 2025 - 09:00 PM (IST)

ਟਰੈਕਟਰ ਤੇ ਸਵਾਰੀਆਂ ਨਾਲ ਭਰੇ ਆਟੋ ਦੀ ਭਿਆਨਕ ਟੱਕਰ, ਆਟੋ ਦੇ ਉੱਡੇ ਪਰਖੱਚੇ

ਜਲੰਧਰ, (ਸੋਨੂੰ ਮਹਾਜਨ)- ਜਲੰਧਰ ਦਿਹਾਤੀ ਦੇ ਫਿਲੌਰ-ਨੂਰਮਹਿਲ ਰੋਡ 'ਤੇ ਸਵਾਰੀਆਂ ਨਾਲ ਭਰੇ ਇੱਕ ਆਟੋ-ਰਿਕਸ਼ਾ ਅਤੇ ਇੱਕ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਆਟੋ-ਰਿਕਸ਼ਾ ਦੇ ਪਰਖੱਚੇ ਉੱਡ ਗਏ। ਹਾਦਸੇ ਦੇ ਪੀੜਤ ਸ਼ਿਵ ਸ਼ੰਕਰ ਨੇ ਦੱਸਿਆ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਹ ਅਤੇ ਉਸਦਾ ਪਰਿਵਾਰ ਨਕੋਦਰ ਵਿੱਚ ਬਾਬਾ ਮੁਰਾਦ ਸ਼ਾਹ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਅਚਾਨਕ ਟਰੈਕਟਰ ਬੇਕਾਬੁ ਹੋ ਕੇ ਸੜਕ 'ਤੇ ਆਟੋ-ਰਿਕਸ਼ਾ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਆਟੋ-ਰਿਕਸ਼ਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਫਿਲੌਰ ਦੇ ਸਿਵਲ ਹਸਪਤਾਲ ਪਹੁੰਚਾਇਆ। ਦੋਵਾਂ ਔਰਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


author

Rakesh

Content Editor

Related News