ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ

Sunday, Aug 27, 2023 - 06:20 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ

ਮੁੱਦਕੀ (ਰੰਮੀ ਗਿੱਲ)- ਬੀਤੇ ਦਿਨੀਂ ਮਾਹਲਾ ਰੋਡ, ਮੁੱਦਕੀ ਵਿਖੇ ਹੋਏ ਸੜਕ ਹਾਦਸੇ ਦੌਰਾਨ ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਚੌਂਕੀ ਮੁੱਦਕੀ ਦੇ ਹੌਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਪਰਮਜੀਤ ਸਿੰਘ ਵਾਸੀ ਮੁੱਦਕੀ ਦੇ ਬਿਆਨਾਂ ’ਤੇ ਟਰੈਕਟਰ ਡਰਾਈਵਰ ਬਾਊ ਸਿੰਘ ਪੁੱਤਰ ਸੂਬਾ ਸਿੰਘ, ਪਿੰਡ ਮਾਹਲਾ ਕਲਾਂ ਜ਼ਿਲ੍ਹਾ ਮੋਗਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਇਤਿਹਾਸਕ ਕਿਲ੍ਹੇ ਬਣਨਗੇ ਸੈਰ ਸਪਾਟੇ ਦਾ ਕੇਂਦਰ, ਇਹ ਸ਼ਹਿਰ ਬਣੇਗਾ ਵੈਡਿੰਗ ਡੈਸਟੀਨੇਸ਼ਨ

ਮ੍ਰਿਤਕ ਨੌਜਵਾਨ ਦੇ ਪਿਤਾ ਪਰਮਜੀਤ ਸਿੰਘ ਦੇ ਬਿਆਨਾਂ ਅਨੁਸਾਰ 5 ਅਗਸਤ 2023 ਨੂੰ ਨੌਜਵਾਨ ਗੁਰਤੇਜ ਸਿੰਘ (24) ਪੁੱਤਰ ਪਰਮਜੀਤ ਸਿੰਘ ਵਾਸੀ ਮੁੱਦਕੀ ਮੋਟਰਸਾਈਕਲ ’ਤੇ ਬਾਘਾਪੁਰਾਣਾ ਵਲੋਂ ਕਸਬਾ ਮੁੱਦਕੀ ਵੱਲ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਮਾਹਲਾ ਚੌਂਕ ਪਾਸ ਪੁੱਜਾ ਤਾਂ ਇਕ ਟਰੈਕਟਰ ਦੀ ਮੋਟਰਸਾਈਕਲ ਨੂੰ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਗੁਰਤੇਜ ਸਿੰਘ ਜ਼ਖਮੀ ਹੋ ਗਿਆ। ਜਿਸਨੂੰ ਇਲਾਜ ਲਈ ਫਿਰੋਜ਼ਪੁਰ ਸਥਿਤ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ, ਜਿਥੇ 24 ਅਗਸਤ 2023 ਨੂੰ ਇਲਾਜ਼ ਦੌਰਾਨ ਗੁਰਤੇਜ ਸਿੰਘ ਦੀ ਮੌਤ ਹੋ ਗਈ। ਹੌਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਇਕ ਚਿੱਠੀ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, 2 ਵਿਭਾਗਾਂ 'ਚ ਚੱਲ ਰਹੀ ਖਿੱਚੋਤਾਣ ਲੋਕਾਂ ਲਈ ਬਣੀ ਮੁਸੀਬਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News