ਟਰੈਕਟਰ-ਟਰਾਲੀ ਤੇ ਕਾਰ ’ਚ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਹਾਲਤ ਗੰਭੀਰ

Friday, Apr 07, 2023 - 08:13 PM (IST)

ਟਰੈਕਟਰ-ਟਰਾਲੀ ਤੇ ਕਾਰ ’ਚ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਹਾਲਤ ਗੰਭੀਰ

ਮੋਗਾ (ਕਸ਼ਿਸ਼) : ਪਿੰਡ ਡਗਰੂ ਨੇੜੇ ਇਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 3 ਜਣਿਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਗੱਡੀ ਚਾਲਕ ਜਦੋਂ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਨ ਲੱਗਾ ਤਾਂ ਅਚਾਨਕ ਉਸ ਦੀ ਗੱਡੀ ਟਰੈਕਟਰ-ਟਰਾਲੀ ਵਿੱਚ ਜਾ ਵੱਜੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਹਾਲ ਹੀ ਦੇ ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਨਾ ਹੋਣਾ ਮੰਦਭਾਗਾ : MP ਵਿਕਰਮਜੀਤ ਸਾਹਨੀ

ਹਾਦਸੇ 'ਚ ਜ਼ਖ਼ਮੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਲੇਰਕੋਟਲਾ ਤੋਂ ਮੱਥਾ ਟੇਕ ਕੇ ਆਪਣੇ ਪਿੰਡ ਦੀਪ ਸਿੰਘ ਵਾਲਾ ਨੂੰ ਜਾ ਰਹੇ ਸੀ। ਚਾਚਾ ਨਾਟਕ ਡਮਰੂ ਦੇ ਫਾਟਕਾਂ ਨੇੜੇ ਉਨ੍ਹਾਂ ਦੀ ਗੱਡੀ ਟਰੈਕਟਰ-ਟਰਾਲੀ ਵਿੱਚ ਜਾ ਵੱਜੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਸ ਸਬੰਧੀ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ 3 ਵਿਅਕਤੀ ਜ਼ਖ਼ਮੀ ਹਾਲਤ ਵਿੱਚ ਆਏ ਸਨ। ਤੀਸਰੇ ਦੇ ਸਿਰ ਵਿੱਚ ਜ਼ਿਆਦਾ ਸੱਟ ਲੱਗੀ ਹੈ, ਜੇਕਰ ਸੀਟੀ ਸਕੈਨ ਕਰਵਾਉਣ ਤੋਂ ਬਾਅਦ ਗੰਭੀਰ ਹੋਇਆ ਤਾਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News