ਜਲੰਧਰ-ਪਠਾਨਕੋਟ ਹਾਈਵੇਅ ''ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ ਸੀ ਇਕ ਟਰੱਕ

Friday, Mar 06, 2026 - 03:31 PM (IST)

ਜਲੰਧਰ-ਪਠਾਨਕੋਟ ਹਾਈਵੇਅ ''ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ ਸੀ ਇਕ ਟਰੱਕ

ਜਲੰਧਰ (ਸੋਨੂੰ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਪੰਜਾਬੀ ਬਾਗ ਨੇੜੇ ਦੋ ਟਰੱਕਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ਹੋ ਗਈ। ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਈਵੇਅ 'ਤੇ ਨੁਕਸਾਨੇ ਗਏ ਵਾਹਨਾਂ ਕਾਰਨ ਕਾਫ਼ੀ ਸਮਾਂ ਲੰਬਾ ਜਾਮ ਲੱਗਿਆ ਰਿਹਾ। ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਿਲਡਿੰਗ ਮਟੀਰੀਅਲ ਵਾਲੇ ਇਕ ਮਿਕਸਰ ਟਰੱਕ ਨੇ ਅਚਾਨਕ ਬਰੇਕ ਲਗਾ ਦਿੱਤੀ। ਇਸ ਦੇ ਪਿੱਛੇ ਚੱਲ ਰਿਹਾ ਗੈਸ ਸਿਲੰਡਰਾਂ ਨਾਲ ਲੱਦਿਆ ਟਰੱਕ ਉਸ ਨਾਲ ਜਾ ਟਕਰਾਇਆ। ਸਿਲੰਡਰਾਂ ਵਾਲੇ ਟਰੱਕ ਦੇ ਡਰਾਈਵਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਿਹਾ ਸੀ, ਇਸ ਦੌਰਾਨ ਅੱਗੇ ਚੱਲ ਰਹੇ ਮਿਕਸਰ ਟਰੱਕ ਦੇ ਅਚਾਨਕ ਬਰੇਕ ਮਾਰਨ ਕਾਰਨ ਉਹ ਆਪਣੇ ਵਾਹਨ 'ਤੇ ਕਾਬੂ ਨਹੀਂ ਰੱਖ ਸਕਿਆ।

ਇਹ ਵੀ ਪੜ੍ਹੋ: ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ

PunjabKesari

ਰਾਹਗੀਰਾਂ ਨੇ ਦੱਸਿਆ ਕਿ ਟੱਕਰ ਇੰਨੀ ਜ਼ੋਰਦਾਰ ਸੀ ਕਿ ਸਾਰੇ ਡਰ ਗਏ ਸਨ। ਜੇਕਰ ਸਿਲੰਡਰਾਂ ਨਾਲ ਲੱਦਿਆ ਇਹ ਟਰੱਕ ਪਲਟ ਜਾਂਦਾ ਜਾਂ ਟੱਕਰ ਤੋਂ ਬਾਅਦ ਇਸ ਨੂੰ ਅੱਗ ਲੱਗ ਜਾਂਦੀ ਤਾਂ ਇਹ ਬਹੁਤ ਭਿਆਨਕ ਹਾਦਸਾ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਮਕਸੂਦਾਂ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਕ੍ਰੇਨ ਦੀ ਮਦਦ ਨਾਲ ਨੁਕਸਾਨੇ ਗਏ ਟਰੱਕਾਂ ਨੂੰ ਸੜਕ ਦੇ ਵਿਚਕਾਰੋਂ ਹਟਾਇਆ ਅਤੇ ਲਗਭਗ ਇਕ ਘੰਟੇ ਦੀ ਮਸ਼ੱਕਤ ਤੋਂ ਬਾਅਦ ਜਾਮ ਖੁੱਲ੍ਹਵਾ ਕੇ ਆਵਾਜਾਈ ਬਹਾਲ ਕਰਵਾਈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News