ਪੰਜਾਬ ’ਚ ਵੱਡਾ ਹਾਦਸਾ, ਸਕੂਲ ਵੈਨ ਦੀ ਭਿਆਨਕ ਟੱਕਰ, 5 ਸਾਲਾ ਬੱਚੇ ਦੀ ਮੌਤ

02/13/2024 7:02:44 PM

ਸਮਾਰਾਲ (ਵਿਪਨ) : ਮੰਗਲਵਾਰ ਸਵੇਰੇ ਇੱਥੋਂ ਨਜ਼ਦੀਕੀ ਪਿੰਡ ਲੋਪੋਂ ਵਿਖੇ ਇਕ ਸਕੂਲ ਵੈਨ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਗਈ, ਇਸ ਹਾਦਸੇ ਵਿਚ 5 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜੋ ਕਿ ਮ੍ਰਿਤਕ ਬੱਚੇ ਦਾ ਮਾਮਾ ਸੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮੋਟਰਸਾਈਕਲ ਦੇ ਪਿੱਛੇ ਬੈਠੀ ਬੱਚੇ ਦੀ ਮਾਂ ਦੇ ਵੀ ਸੱਟਾਂ ਲੱਗੀਆਂ ਹਨ ਪਰ ਉਸ ਦੀ ਹਾਲਤ ਠੀਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੰਨਾ ਨਿਵਾਸੀ ਤਰਨਜੀਤ ਕੌਰ ਆਪਣੇ 5 ਸਾਲ ਦੇ ਬੱਚੇ ਯਸ਼ਰਾਜ ਸਿੰਘ ਨੂੰ ਨਾਲ ਲੈ ਕੇ ਆਪਣੇ ਪੇਕੇ ਘਰ ਪਿੰਡ ਲੋਪੋਂ (ਸਮਰਾਲਾ) ਵਿਖੇ ਰਹਿਣ ਲਈ ਆਈ ਹੋਈ ਸੀ। ਅੱਜ ਸਵੇਰੇ ਤਰਨਜੀਤ ਕੌਰ ਦਾ ਭਰਾ ਇੰਦਰਜੀਤ ਸਿੰਘ ਆਪਣੀ ਭੈਣ ਅਤੇ ਭਾਣਜੇ ਨੂੰ ਮੋਟਰਸਾਈਕਲ ’ਤੇ ਛੱਡਣ ਜਾ ਰਿਹਾ ਸੀ। ਇਸ ਦੌਰਾਨ ਪਿੰਡ ਲੋਪੋਂ ਤੋਂ ਬਾਹਰ ਨਿਕਲਦੇ ਹੀ ਸਾਹਮਣੇ ਤੋਂ ਆ ਰਹੀ ਇਕ ਪ੍ਰਾਈਵੇਟ ਸਕੂਲ ਦੀ ਵੈਨ ਨੇ ਇਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਇਸ ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਇਸ ਘਟਨਾ ’ਚ ਮਾਸੂਮ ਬੱਚੇ ਯਸ਼ਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਮਾਮਾ ਇੰਦਰਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਬੱਚੇ ਦੀ ਮਾਂ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਫਰਾਰ ਸਕੂਲ ਵੈਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੋਣ ਡਿਊਟੀ ’ਤੇ ਲੱਗੇ ਅਧਿਆਪਕਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਝਟਕਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News