ਘਰੇਲੂ ਝਗੜੇ ਦਾ ਹੋਇਆ ਖ਼ੌਫ਼ਨਾਕ ਅੰਤ, ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

Monday, May 08, 2023 - 10:10 PM (IST)

ਘਰੇਲੂ ਝਗੜੇ ਦਾ ਹੋਇਆ ਖ਼ੌਫ਼ਨਾਕ ਅੰਤ, ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਚੌਕ ਮਹਿਤਾ (ਕੈਪਟਨ)-ਪਤੀ ਵੱਲੋਂ ਘਰੇਲੂ ਝਗੜੇ ਮਗਰੋਂ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਐੱਸ. ਐੱਚ. ਓ. ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਅਮਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਮਹਿਤਾ ਨੇ ਬੀਤੀ 6 ਮਈ ਦੀ ਰਾਤ ਆਪਣੀ ਪਤਨੀ ਪਵਨਦੀਪ ਕੌਰ ਨਾਲ ਝਗੜਾ ਕੀਤਾ, ਜਿਸ ਦੌਰਾਨ ਉਸ ਨੇ ਆਪਣੀ ਪਤਨੀ ਪਵਨਦੀਪ ਕੌਰ ਦਾ ਕਤਲ ਕਰ ਦਿੱਤਾ ਅਤੇ ਅਗਲੀ ਸਵੇਰ ਉਹ ਲਾਸ਼ ਅੰਦਰ ਰੱਖ ਕੇ ਬਾਹਰੋਂ ਕਮਰੇ ਨੂੰ ਤਾਲਾ ਲਗਾ ਕੇ ਕੰਮ ’ਤੇ ਚਲਾ ਗਿਆ।

ਇਹ ਖ਼ਬਰ ਵੀ ਪੜ੍ਹੋ  : ਪਿਓ ਨੇ ਜ਼ਹਿਰੀਲਾ ਪਦਾਰਥ ਕੋਲਡ ਡਰਿੰਕ ’ਚ ਮਿਲਾ ਕੇ ਪਰਿਵਾਰ ਨੂੰ ਪਿਲਾਇਆ, ਧੀ ਦੀ ਮੌਤ

ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਵਾਰਦਾਤ ਦੀ ਖ਼ਬਰ ਮਿਲਣ ’ਤੇ ਥਾਣਾ ਮਹਿਤਾ ਦੀ ਪੁਲਸ ਨੇ ਤੁਰੰਤ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਮੁਲਜ਼ਮ ਅਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਹੈਰੀਟੇਜ ਸਟਰੀਟ ਬਲਾਸਟ : ਜਾਂਚ ਦੌਰਾਨ ਫੋਰੈਂਸਿਕ ਟੀਮ ਨੂੰ ਮਿਲੀਆਂ ਸ਼ੱਕੀ ਚੀਜ਼ਾਂ


author

Manoj

Content Editor

Related News