ਇਕਤਰਫ਼ਾ ਪਿਆਰ ਦਾ ਖ਼ੌਫ਼ਨਾਕ ਅੰਤ, 18 ਸਾਲਾ ਪ੍ਰੇਮਿਕਾ ਨੂੰ ਉਤਾਰਿਆ ਮੌਤ ਦੇ ਘਾਟ

Wednesday, Nov 23, 2022 - 12:17 AM (IST)

ਇਕਤਰਫ਼ਾ ਪਿਆਰ ਦਾ ਖ਼ੌਫ਼ਨਾਕ ਅੰਤ, 18 ਸਾਲਾ ਪ੍ਰੇਮਿਕਾ ਨੂੰ ਉਤਾਰਿਆ ਮੌਤ ਦੇ ਘਾਟ

ਚੰਡੀਗੜ੍ਹ : ਚੰਡੀਗੜ੍ਹ ’ਚ ਪ੍ਰੇਮ ਸਬੰਧਾਂ ਦੇ ਚੱਲਦਿਆਂ 18 ਸਾਲਾ ਲੜਕੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕਤਰਫ਼ਾ ਪਿਆਰ ਦੇ ਚੱਲਦਿਆਂ ਇਕ ਪ੍ਰੇਮੀ ਵੱਲੋਂ ਆਪਣੀ ਪ੍ਰੇਮਿਕਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਬੁੜੈਲ ’ਚ ਰਹਿਣ ਵਾਲੀ ਇਕ ਲੜਕੀ ਨੂੰ ਆਪਣੇ ਪ੍ਰੇਮ ਜਾਲ ’ਚ ਫਸਾ ਕੇ ਇਕ ਮੁਸਲਿਮ ਨੌਜਵਾਨ ਨੇ ਹਿੰਦੂ ਲੜਕੀ ਦਾ ਕਤਲ ਕਰ ਦਿੱਤਾ ਹੈ। ਪੁਲਸ ਨੇ ਮੁਲਜ਼ਮ ਮੁਹੰਮਦ ਸ਼ਰੀਕ ਵਾਸੀ ਬਿਹਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮ੍ਰਿਤਕਾ 18 ਸਾਲਾ ਮਮਤਾ ਮੂਲ ਤੌਰ ’ਤੇ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੀ ਰਹਿਣ ਵਾਲੀ ਸੀ।

ਇਹ ਖ਼ਬਰ ਵੀ ਪੜ੍ਹੋ : ਭਾਜਪਾ, ਬਾਦਲ, ਮਜੀਠੀਆ ਤੇ CM ਮਾਨ ’ਤੇ ਖੁੱਲ੍ਹ ਕੇ ਬੋਲਿਆ ਅੰਮ੍ਰਿਤਪਾਲ, ਦੱਸਿਆ ਖ਼ਾਲਿਸਤਾਨ ਦਾ ਏਜੰਡਾ

ਇਸ ਦੇ ਨਾਲ ਹੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਨੌਜਵਾਨ ਤਿੰਨ ਸਾਲ ਪਹਿਲਾਂ ਬੁੜੈਲ ’ਚ ਲੜਕੀ ਦੇ ਘਰ ਦੇ ਸਾਹਮਣੇ ਕਿਰਾਏ ’ਤੇ ਰਹਿਣ ਲਈ ਆਇਆ ਸੀ। ਇਸੇ ਦੌਰਾਨ ਦੋਹਾਂ ਦੀ ਮੁਲਾਕਾਤ ਹੋਈ ਸੀ। ਦੋਵਾਂ ਦੀ ਦੋਸਤੀ ਹੋਈ ਅਤੇ ਪ੍ਰੇਮ ਸਬੰਧ ਸ਼ੁਰੂ ਹੋ ਗਏ ਸਨ ਪਰ ਜਦੋਂ ਲੜਕੀ ਨੂੰ ਪਤਾ ਲੱਗਾ ਕਿ ਨੌਜਵਾਨ ਪਹਿਲਾਂ ਹੀ ਵਿਆਹਿਆ ਹੋਇਆ ਹੈ ਤਾਂ ਉਹ ਉਸ ਤੋਂ ਕਿਨਾਰਾ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਦੇ ਚੱਲਦਿਆਂ ਨੌਜਵਾਨ ਨੇ ਲੜਕੀ ਦੇ ਘਰ ’ਚ ਦਾਖ਼ਲ ਹੋ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਹਰੇਕ ਅਸਲਾ ਲਾਇਸੈਂਸ ਦੀ ਹੋਵੇਗੀ ਜਾਂਚ, ਸੁਧੀਰ ਸੂਰੀ ਕਤਲਕਾਂਡ ਮਗਰੋਂ ‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ Top 10


author

Manoj

Content Editor

Related News