ਜਲੰਧਰ ’ਚ ਥਰਮਾਕੋਲ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ
Friday, May 06, 2022 - 05:23 PM (IST)

ਜਲੰਧਰ (ਸੋਨੂੰ) : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਸੰਗਲ ਸੋਹਲ ਨੇੜੇ ਥਰਮਾਕੋਲ ਬਣਾਉਣ ਵਾਲੀ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। ਥਾਣਾ ਮਕਸੂਦਾਂ ਅਤੇ ਮੰਡ ਚੌਕੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਹੈ। ਸੂਤਰਾਂ ਮੁਤਾਬਕ ਫੈਕਟਰੀ ਅੰਦਰ ਕਈ ਕਾਰੀਗਰ ਮੌਜੂਦ ਹਨ, ਜਿਨ੍ਹਾਂ ਨੂੰ ਪੁਲਸ ਅਤੇ ਫਾਇਰ ਬ੍ਰਿਗੇਡ ਬਾਹਰ ਕੱਢਣ ’ਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਦਾ ਟਵੀਟ, CM ਮਾਨ ’ਤੇ ਲਾਇਆ ਨਿਸ਼ਾਨਾ