ਜਲੰਧਰ 'ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ 'ਚ ਪਈਆਂ ਲੋਕਾਂ ਨੂੰ ਭਾਜੜਾਂ
Friday, Feb 21, 2025 - 05:13 PM (IST)

ਜਲੰਧਰ (ਸੋਨੂੰ)- ਜਲੰਧਰ ਵਿਖੇ ਘਾਹ ਮੰਡੀ ਕੋਲ ਸਥਿਤ ਰਬੜ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਸੂਚਨਾ ਪਾ ਕੇ ਮੌਕੇ ਉਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੀਆਂ 5 ਤੋਂ ਵਧ ਗੱਡੀਆਂ ਪਹੁੰਚ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਜਿਸ ਰਬੜ ਦੀ ਫੈਕਟਰੀ ਵਿਚ ਅੱਗ ਲੱਗੀ ਹੈ, ਉਹ ਰਿਹਾਇਸ਼ੀ ਇਲਾਕਾ ਹੈ। ਅਚਾਨਕ ਅੱਗ ਲੱਗਣ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲ ਦੇ ਭੱਜੇ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਅਗਲੇ 24 ਘੰਟੇ ਅਹਿਮ, ਕਈ ਸੂਬਿਆਂ 'ਚ ਤੂਫ਼ਾਨ ਨਾਲ ਭਾਰੀ ਮੀਂਹ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e